”ਯੁੱਧ ਨਸ਼ਿਆਂ ਵਿਰੁੱਧ”

Sorry, this news is not available in your requested language. Please see here.

20 ਗ੍ਰਾਮ ਨਸ਼ੀਲਾ ਪਾਊਡਰ ਅਤੇ 1000 ਰੁਪਏ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ – ਐੱਸ ਐੱਸ ਪੀ
ਰੂਪਨਗਰ, 12 ਜੂਨ 2025
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਅਤੇ 1000/- ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਸੰਨੀ ਵਾਸੀ ਮੁਹੱਲਾ ਉੱਚਾ ਖੇੜਾ ਥਾਣਾ ਸਿਟੀ ਰੂਪਨਗਰ ਅਤੇ ਜਤਿੰਦਰ ਕੁਮਾਰ ਉਰਫ ਚੀਨੂੰ ਵਾਸੀ ਮਕਾਨ ਨੰਬਰ 794 ਗੁਰੂ ਨਾਨਕ ਮੁਹੱਲਾ ਸਿਟੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਲੋ ਹਰਵਿੰਦਰ ਸਿੰਘ ਉਰਫ ਬਿੰਦਰੀ ਵਾਸੀ ਪਿੰਡ ਖਾਨਪੁਰ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ/ਪਦਾਰਥ ਅਤੇ 1000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ’ ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।