ਯੋਜਨਾਬੱਧ ਤਰੀਕੇ ਦੇ ਨਾਲ ਪਿੰਡਾਂ ‘ਚ ਕਰਵਾਏ ਜਾਣ ਵਿਕਾਸ ਕਾਰਜ – ਸਭਾਪਤੀ ਡਾ. ਚਰਨਜੀਤ ਸਿੰਘ

Sorry, this news is not available in your requested language. Please see here.

— ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਦੀ ਬੈਠਕ

ਰੂਪਨਗਰ, 8 ਨਵੰਬਰ:

ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਨਾਲ ਕੀਤੇ ਜਾਣ ਅਤੇ ਹਰ ਪ੍ਰੋਜੈਕਟ ਦੇ ਕੰਮ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵਲੋਂ ਆਪਣਈ ਵਚਨਵੱਧਤਾ ਨਿਭਾਉਂਦੇ ਹੋਏ  ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤੀ ਰਾਜ ਇਕਾਈਆਂ ਸਬੰਧੀ ਗਠਿਤ ਕਮੇਟੀ ਦੇ ਸਭਾਪਤੀ ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੀਤੇ ਗਏ ਵਿਕਾਸ ਕਾਰਜ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਮੌਕੇ ਤੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਰੂਪਨਗਰ ਵਿਵੇਕ.ਐੱਸ ਸੋਨੀ ਅਤੇ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।

ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਹੋਣ ਵਾਲੇ ਵਿਕਾਸ ਕਾਰਜ ਯੋਜਨਾਬੱਧ ਤਰੀਕੇ ਦੇ ਨਾਲ ਕੀਤੇ ਜਾਣੇ ਚਾਹੀਦੇ ਹਨ। ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕਾਰਜ ਪਿੰਡ ਵਾਸੀਆਂ ਦੀ ਸਲਾਹ ਦੇ ਅਨੁਸਾਰ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਨੇ ਲਿਕੁਵਡ ਅਤੇ ਸਾਲੇਡ ਵੇਸਟ ਮੈਨੇਜਮੈਂਟ, ਮਗਨਰੇਗਾ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਪਿੰਡਾਂ ਵਿੱਚ ਬਨਣ ਵਾਲੀਆਂ ਪਾਰਕਾਂ, ਸਾਫ਼ ਪਾਣੀ, ਗੰਦੇ ਪਾਣੀ ਦੀ ਨਿਕਾਸੀ ਕੌਮੀਅਤ ਵੱਖ-ਵੱਖ ਯੋਜਨਾਵਾਂ ਅਧੀਨ ਚੱਲ ਰਹੇ ਕੰਮਾਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ ਨੂੰ ਹੋਰ ਵੀ ਘੱਟ ਕਰਨਾ ਚਾਹੀਦਾ ਹੈ। ਇਹ ਯੋਜਨਾ ਮਕਾਨ ਬਣਾਉਣ ਲਈ ਮਿਲਣ ਵਾਲੀ ਰਾਸ਼ੀ ਦੋ ਕਿਸ਼ਤਾਂ ਵਿਚ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਯੋਜਨਾ ਦੀਆਂ ਸ਼ਰਤਾਂ ਨੂੰ ਘੱਟ ਕਰਨ ਦੇ ਲਈ ਆਪਣੀ ਰਾਏ ਕੇਂਦਰ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਜ਼ਮੀਨੀ ਪੱਧਰ ਤੱਕ ਜ਼ਰੂਰਤਮੰਦ ਆਪਣਾ ਘਰ ਬਣਾ ਸਕਣ। ਇਸ ਦੋਰਾਨ ਕਮੇਟੀ ਵਲੋਂ ਜ਼ਿਲ੍ਹੇ ਵਿੱਚ ਕਰਵਾਏ ਗਏ ਅਤੇ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ, ਐਸ.ਪੀ. ਤਰੁਣ ਰਤਨ, ਡੀ.ਡੀ.ਪੀ.ਓ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਪੀ.ਓ ਰੋਪੜ ਸਮਰਿਤਾ, ਬੀ.ਡੀ.ਪੀ.ਓ ਮੋਰਿੰਡਾ ਹਰਿੰਦਰ ਕੌਰ, ਬੀ.ਡੀ.ਪੀ.ਓ ਸ਼੍ਰੀ ਚਮਕੌਰ ਸਾਹਿਬ ਹਰਕੀਤ ਸਿੰਘ, ਬੀ.ਡੀ.ਪੀ.ਓ ਨੂਰਪੁਰਬੇਦੀ ਦਰਸ਼ਨ ਸਿੰਘ, ਬੀ.ਡੀ.ਪੀ.ਓ ਸ਼੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।