ਰੂਪਨਗਰ ਦੇ ਐਸ.ਐਸ.ਪੀ ਵਜੋਂ ਸ਼੍ਰੀ ਵਿਵੇਕ ਐਸ ਸੋਨੀ ਨੇ ਸੰਭਾਲਿਆ ਚਾਰਜ

Sorry, this news is not available in your requested language. Please see here.

ਰੂਪਨਗਰ ਦੇ ਐਸ.ਐਸ.ਪੀ ਵਜੋਂ ਸ਼੍ਰੀ ਵਿਵੇਕ ਐਸ ਸੋਨੀ ਨੇ ਸੰਭਾਲਿਆ ਚਾਰਜ
ਰੂਪਨਗਰ, 15 ਨਵੰਬਰ:
ਰੂਪਨਗਰ ਜ਼ਿਲ੍ਹੇ ਦੇ ਨਵ-ਨਿਯੁਕਤ ਕੀਤੇ ਗਏ ਐਸ.ਐਸ.ਪੀ. ਸ਼੍ਰੀ ਵਿਵੇਕ ਐਸ ਸੋਨੀ ਵੱਲੋਂ ਅੱਜ ਰੂਪਨਗਰ ਵਿਖੇ ਚਾਰਜ ਸੰਭਾਲਿਆ ਗਿਆ। ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਿਲ਼ਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀਂ ਹੈ।
ਇਸ ਮੌਕੇ ਉੱਤੇ ਹਾਜ਼ਰ ਪੱਤਰਕਾਰਾਂ ਵਲੋਂ ਜ਼ਿਲ੍ਹਾ ਰੂਪਨਗਰ ਸਬੰਧੀ ਵੱਖ-ਵੱਖ ਮਾਮਲਿਆਂ ਅਤੇ ਮੁਸ਼ਕਲਾਂ ਬਾਰੇ ਐਸ.ਐਸ.ਪੀ ਸ਼੍ਰੀ ਵਿਵੇਕ ਐਸ ਸੋਨੀ ਨੂੰ ਜਾਣੂ ਕਰਵਾਇਆ ਗਿਆ ਜਿਸ ਉਪਰੰਤ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਿਤ ਹਰ ਮਾਮਲੇ ਜਿਵੇਂ ਕਿ ਟ੍ਰੈਫਿਕ ਤੋਂ ਲੈਕੇ ਸ਼ਹਿਰਾਂ ਤੇ ਪਿੰਡਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।