ਰੂਪਨਗਰ 10 ਅਗਸਤ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) – ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸਤੰਬਰ 2021 ਵਿੱਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਅੱਜ ਮਿਤੀ 10 ਅਗਸਤ 2021 ਨੂੰ ਸਵੇਰੇ 11 ਵਜੇ ਕਾਲਜਾਂ ਦੇ ਵੇੈਨੀਉ ਇੰਚਾਰਜ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ, ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਅਤੇ ਵੱਖ ਵੱਖ ਕਾਲਜਾਂ ਦੇ ਨੁਮਾਇੰਦੇ ਸ਼ਾਮਿਲ ਹੋਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ, ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਸਤੰਬਰ 2021 ਵਿੱਚ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਇਨ੍ਹਾਂ ਮੇਲਿਆਂ ਲਈ ਅਮਰ ਸ਼ਹੀਦ ਬਾਬਾ ਜੁਝਾਰ ਸਿੰਘ ਮੈਮੋਰੀਅਲ ਫਾਰਮੇਸੀ ਕਾਲਜ ਬੇਲਾ, ਸਰਕਾਰੀ ਸ਼ਿਵਾਲਿਕ ਕਾਲਜ ਨਿਆਂ ਨੰਗਲ ਅਤੇ ਸਰਕਾਰੀ ਆਈ.ਟੀ.ਆਈ (ਲੜਕੇ) ਰੋਪੜ ਦੇ ਨੁਮਾਇੰਦਿਆਂ ਨਾਲ ਜਗ੍ਹਾਂ ਦਾ ਪ੍ਰਬੰਧ ਕਰਨ ਲਈ ਮੀਟਿੰਗ ਰੱਖੀ ਗਈ। ਮੀਟਿੰਗ ਦੌਰਾਨ ਰੋਜ਼ਗਾਰ ਅਫ਼ਸਰ ਵੱਲੋਂ ਮੇਲਿਆਂ ਵਿੱਚ ਆਉਣ ਵਾਲੇ ਨਿਯੋਜਕਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਰੋਜ਼ਗਾਰ ਮੇਲਿਆਂ ਵਿੱਚ ਵੱਖ ਵੱਖ ਵਿਭਾਗਾਂ, ਸਵੈ ਰੋਜ਼ਗਾਰ ਸਕੀਮਾਂ ਸਬੰਧੀ, ਸਕਿੱਲ ਕੋਰਸਾਂ, ਮਾਰਕਫੈੱਡ ਅਤੇ ਰੈੱਡ ਕਰਾਸ ਆਦਿ ਦੀਆਂ ਸਟਾਲਾਂ ਲਗਾਈਆਂ ਜਾਣੀਆਂ ਹਨ ਤਾਂ ਕਿ ਪ੍ਰਾਰਥੀ ਸਵੈ ਰੋਜ਼ਗਾਰ ਸਕੀਮਾਂ ਅਤੇ ਸਕਿੱਲ ਕੋਰਸਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਣ।
ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਹਿੱਸਾ ਲੈਣ ਲਈ ਪ੍ਰਾਰਥੀ ਘਰ ਘਰ ਰੋਜ਼ਗਾਰ ਪੋਰਟਲ ਤੇ ਰਜਿਸਟਰ ਕਰਨ ਅਤੇ ਪੋਰਟਲ ਤੇ ਜਾ ਕੇ ਅਸਾਮੀਆਂ ਅਤੇ ਨੌਕਰੀਆਂ ਲਈ ਇੰਟਰਵਿਊ ਦੀ ਮਿਤੀ ਅਤੇ ਜਗ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਕਾਲ ਕੀਤਾ ਜਾ ਸਕਦਾ ਹੈ।

हिंदी






