ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕੇਂਦਰ ਸਰਕਾਰ ਤੋਂ ਕਰਾਂਗੇ ਮੰਗ — ਧਾਲੀਵਾਲ  

Sorry, this news is not available in your requested language. Please see here.

ਅੰਮ੍ਰਿਤਸਰ 15 ਅਕਤੂਬਰ:
ਪਿਛਲੇ ਦਿਨੀਂ ਕੋਟ ਮਿੱਤ ਸਿੰਘ ਦੇ ਵਸਨੀਕ ਸੀ.ਆਰ.ਪੀ.ਐਫ ਦੇ ਮੁਲਾਜ਼ਮ ਹਰਪਾਲ ਸਿੰਘ ਦੇ ਨੌਜਵਾਨ ਲੜਕੇ ਦੀ ਮੌਤ ਕੈਨੇਡਾ ਦੇ ਸ਼ਹਿਰ ਸਰੀ ਸ਼ਹਿਰ ਵਿਚ ਹੋ ਗਈ ਸੀ, ਦੇ ਘਰ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਦੁੱਖ ਪ੍ਰਗਟ ਕਰਨ ਲਈ ਪੁੱਜੇ ਅਤੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਲੜਕੇ ਲਵਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਕੇਂਦਰ ਸਰਕਾਰ ਜਰੀਏ ਹਰ ਸੰਭਵ ਕੋਸ਼ਿਸ਼ ਕਰੇਗੀ।

ਉਨ੍ਹਾਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਏਹ ਖਬਰ ਸੁਣ ਕੇ ਬਹੁਤ ਦੁੱਖ ਪੁੱਜਾ ਸੀ ਕਿ ਇਸ ਨੌਜਵਾਨ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਜੋ ਕਿ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।ਸ. ਧਾਲੀਵਾਲ ਨੇ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੀ ਤਰੱਕੀ ਲਈ ਉਨਾਂ ਨੂੰ ਵਿਦੇਸ਼ ਭੇਜ ਦੇ ਹਨ ਪਰ ਕੁਦਰਤ ਨੂੰ ਹੋਰ ਕੁੱਝ ਮਨਜ਼ੂਰ ਸੀ। ਉਨ੍ਹਾਂ ਕਿਹਾ ਕੇ ਮ੍ਰਿਤਕ ਦੇਹ ਨੂੰ ਲਿਆਉਣ ਲਈ ਉਹ ਅਪਣੀ ਪੱਧਰ ਤੇ ਵੀ ਪੂਰੀ ਕੋਸ਼ਿਸ਼ ਕਰਨਗੇ ।ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।