ਲੋਕ ਕੋਰੋਨਾ ਟੈਸਟਿੰਗ ਕਰਵਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ-ਵਧੀਕ ਡਿਪਟੀ ਕਮਿਸ਼ਨਰ ਸੰਧੂ

Sorry, this news is not available in your requested language. Please see here.

ਗੁਰਦਾਸਪੁਰ, 3 ਅਕਤੂਬਰ ( )- ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਰੋਨਾ ਟੈਸਟਿੰਗ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਲਾਜ਼ਮੀ ਤੋਰ ‘ਤੇ ਪਹਿਨਿਆ ਜਾਵੇ ਅਤੇ ਖਾਸਕਰਕੇ ਜਦ ਘਰੋਂ ਬਾਹਰ ਨਿਕਲੋ ਤਾਂ ਮਾਸਕ ਜਰੂਰ ਪਹਿਨਿਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਅੱਗੇ ਕਿਹਾ ਅਗਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜ•ਨਾ ਜਾਂ ਕਿਸੇ ਹੋਰ ਤਰ•ਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨ•ਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਤੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਕੋਰੋਨਾ ਟੈਸਟ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ । ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੌਜ਼ਟਿਵ ਆਉਂਦੀ ਹੈ ਤਾਂ ਉਹ ਆਪਣੇ ਘਰ ਵਿਚ ਏਕਾਂਤਵਾਸ ਹੋ ਸਕਦੇ ਹਨ। ਸਿਹਤ ਵਿਭਾਗ ਵਲੋਂ ਲਗਤਾਰ ਉਨਾਂ ਦੀ ਸਿਹਤ ਦਾ ਖਿਆਲ ਰੱਖਿਆ ਜਾਂਦਾ ਹੈ। ਕੋਰੋਨਾ ਬਿਮਾਰੀ ਨੂੰ ਲੁਕਾਉਣ ਨਾਲ ਨਹੀਂ, ਸਗੋਂ ਜਿਨਾਂ ਇਸਦਾ ਵੱਧ ਪਤਾ ਲੱਗੇਗਾ , ਓਨੀ ਛੇਤੀ ਹੀ ਕੋਰੋਨਾ ਪੀੜਤ ਦਾ ਇਲਾਜ ਸ਼ੁਰੂ ਕਰਕੇ ਉਸਨੂੰ ਠੀਕ ਕੀਤਾ ਜਾ ਸਕਦਾ ਹੈ।
ਉਨਾਂ ਅੱਗੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰਕੇ ਉਨਾਂ ਦੀ ਟੈਸਟਿੰਗ ਕਰਨੀ ਬਹੁਤ ਜਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨਾਂ ਨੂੰ ਆਪਣੀ ਟੈਸਟਿੰਗ ਜਰੂਰ ਕਰਵਾਉਣੀ ਚਾਹੀਦੀ ਹੈ।