ਲੋਕ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਕੇ ਕੋਰੋਨਾ ਟੈਸਟ ਜਰੂਰ ਕਰਵਾਉਣ-ਵਧੀਕ ਡਿਪਟੀ ਕਮਿਸ਼ਨਰ ਸੰਧੂ

TPS Sandhu

Sorry, this news is not available in your requested language. Please see here.

ਗੁਰਦਾਸਪੁਰ, 27 ਸਤੰਬਰ ( ) ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਕੋਰੋਨਾ ਟੈਸਟ ਕਰਵਾਉਣ ਲਈ ਪੂਰਨ ਤੋਰ ਤੇ ਸਹਿਯੋਗ ਕਰਨ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਜੇਕਰ ਲੋਕਾਂ ਵੱਲੋਂ ਕਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਹਨਾਂ ਵਿੱਚ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ, ਸਰੀਰਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਮੌਕੇ ਹੀ ਕੋਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਨਾ ਕੇਵਲ ਕੋਰੋਨਾ ਦੇ ਫੈਲਾਅ ਨੂੰ ਘੱਟ ਕੀਤਾ ਜਾ ਸਕਦਾ ਹੈ ਸਗੋਂ ਸਮੇ ਸਿਰ ਢੁੱਕਵੀਂ ਡਾਕਟਰੀ ਸਹਾਇਤਾ ਮਿਲਣ ਨਾਲ ਮੋਤ ਦਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਸ਼ਰੂਆਤੀ ਲੱਛਣ ਹੋਣ ਤਾਂ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਜਿੱਥੇ ਕੋਰੋਨਾ ਰੋਗ ਟੈਸਟ(ਆਰ.ਟੀ.ਅਸੀ.ਪੀ.ਆਰ ਅਤੇ ਰੈਪਿਡ ਐਂਟੀਜਨ ਟੈਸਟ) ਮੁਫਤ ਕੀਤੇ ਜਾਂਦੇ ਹਨ ਅਤੇ ਸਰਕਾਰ ਵੱਲੋਂ ਪ੍ਰਾਪਤ ਗਾਈਡ ਲਾਈਨਜ਼ ਅਨੁਸਾਰ ਟਰੂਨੈਟ ਟੈਸਟ ਵੀ ਉਪਲੱਬਧ ਹੈ। ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆਉਂਦੀ ਹੈ ਥਾਂ ਉਹ ਘਰ ਏਕਾਂਤਵਾਸ ਹੋ ਸਕਦਾ ਹੈ। ਟੈਸਟ ਪਾਜ਼ਟਿਵ ਹੋਣ ਤੇ ਸਮੁੱਚਾ ਇਲਾਜ਼ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ।
ਉਨਾਂ ਨੇ ਅੱਗੇ ਕਿਹਾ ਕਿ ਕੋਵਿਡ -19 ਸਬੰਧੀ ਲੜਾਈ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਹਿੱਤ ਲੋਕ ਆਪਣੇ ਘਰਾਂ ਅੰਦਰ ਹੀ ਰਹਿਣ ਅਤੇ ਬਹੁਤ ਜਰੂਰੀ ਹੋਣ ਤੇ ਹੀ ਘਰੋਂ ਬਾਹਰ ਆਉਂਣ ਤਾਂ ਜੋ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਿਆ ਜਾ ਸਕੇ।