ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ  ਪਾਬੰਦੀ

Sorry, this news is not available in your requested language. Please see here.

ਫ਼ਿਰੋਜ਼ਪੁਰ, 09 ਦਸੰਬਰ 2024

ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ ‘ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮੱਗਰੀ, ਨੂੰ ਜੇਲ੍ਹ ਵਿੱਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਾਨੂੰਨੀ ਤੌਰ ‘ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਵਿੱਚ ਲਾਗੂ ਹੋਣ ਵਾਲੀਆਂ ਵਸਤੂਆਂ, ਸਮੱਗਰੀ ਤੇ ਉਪਕਰਣ ਤੋਂ ਇਲਾਵਾ ਜੋ ਵਸਤਾਂ/ ਸਮੱਗਰੀ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਵਰਜਿਤ ਹਨ, ਦੇ ਦਾਖਲੇ ਨਾਲ ਇਨ੍ਹਾਂ ਦੀ ਵਰਤੋਂ ਗੈਰਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾ ਸਕਦੀ ਹੈ। ਜੇਲ ਦੇ ਖੇਤਰ ਵਿਚ ਪਾਬੰਦੀਸ਼ੁਦਾ ਵਸਤੂਆਂ ਦਾ ਦਾਖਲਾ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਜੇਲ ਵਿਚ ਕੈਦੀਆਂ ਲਈ ਇਨ੍ਹਾਂ ਦੀ ਉਪਲਬਧਤਾ ਉਕਤ ਖੇਤਰ ਦੇ ਅੰਦਰ ਅਤੇ ਬਾਹਰ ਅਪਰਾਧਾਂ ਨੂੰ ਸ਼ੁਰੂ ਕਰਨ ਦਾ ਸੰਕੇਤ ਦਿੰਦੀ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋਣ ਦੀ ਬਹੁਤ ਸੰਭਾਵਨਾ ਹੁੰਦੀ ਹੈ ਅਤੇ ਇਹ ਅਪਰਾਧ ਗੰਭੀਰ ਰੂਪ ਧਾਰਨ ਕਰ ਲੈਂਦੇ ਹਨ। ਮਨੁੱਖੀ ਜੀਵਨ ਲਈ ਖ਼ਤਰਾ, ਜਨਤਕ ਸੁਰੱਖਿਆ, ਸੁਰੱਖਿਆ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਜਾਇਦਾਦ ਨੂੰ ਖ਼ਤਰਾ ਹੋਣ ਦੀ ਸੰਭਾਵਨਾ ਬਣ ਸਕਦੀ ਹੈ।

ਇਸ ਲਈ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਜਨਤਕ ਸੁਰੱਖਿਆ ਨੂੰ ਬਣਾਈ ਰੱਖਣ, ਜਨਤਕ ਸੰਪਤੀ ਨੂੰ ਨੁਕਸਾਨ ਤੋਂ ਬਚਾਉਣ ਦੇ ਉਦੇਸ਼ ਨਾਲ ਆਮ ਜਨਤਾ ਦੀ ਸੁਰੱਖਿਆ ਦੇ ਹਿੱਤ ਵਿੱਚ  ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਲਾਗੂ ਰਹਿਣਗੇ।