ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ

Sorry, this news is not available in your requested language. Please see here.

– ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਕੀਤੀ ਵਿਚਾਰ ਚਰਚਾ

ਲੁਧਿਆਣਾ, 18 ਜਨਵਰੀ 

– ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ਦਾ ਆਯੋਜਨ ਹੋਇਆ।
ਸਥਾਨਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਆਯੋਜਿਤ ਮੀਟਿੰਗ ਦੌਰਾਨ, ਆਜ਼ਾਦੀ ਘੁਲਾਟੀਏ ਪਰਿਵਾਰਾਂ ਵਲੋਂ ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ।
ਮੀਟਿੰਗ ਦੌਰਾਨ ਗੁਰਮੀਤ ਸਿੰਘ ਮੋਹੀ, ਜਤਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਨਰਿੰਦਰ ਸਿੰਘ ਬਿੱਲੂ, ਸੁਖਜੀਤ ਸਿੰਘ, ਅਮਨਜੋਤ ਸਿੰਘ, ਜਸਮੀਤ ਕੌਰ, ਡੀ.ਐਸ. ਗਿੱਲ, ਸੁਰਜੀਤ ਸਿੰਘ, ਅਵਤਾਰ ਸਿੰਘ, ਹਰਮਨ ਸਿੰਘ ਉਚੇਚੇ ਤੌਰ ‘ਤੇ ਹਾਜ਼ਰ ਹੋਏ।