ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜਾ

Sorry, this news is not available in your requested language. Please see here.

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਕੀਤੀ ਹਦਾਇਤ ਸਹਾਇਕ ਕਮਿਸ਼ਨਰ

-24 ਜਨਵਰੀ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ

ਅੰਮ੍ਰਿਤਸਰ, 18 ਜਵਨਰੀ 2024 

          ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।  ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।

ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਵਾਲੇ ਸਥਾਨ ਤੇ ਸਾਫ-ਸਫਾਈਪੀਣ ਵਾਲੇ ਪਾਣੀਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਉਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਝਾਂਕੀਆਂ ਵੀ ਕੱਢੀਆਂ ਜਾਣਗੀਆਂ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਂਕੀਆਂ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸ਼ਾਉਂਦੀਆਂ ਹੋਈਆਂ ਹੋਣੀਆਂ ਚਾਹੀਦੀਆਂ ਹਨ ਅਤੇ ਗਣਤੰਤਰ ਦਿਵਸ ਵਾਲੇ ਦਿਨ ਸਾਰੀਆਂ ਝਾਂਕੀਆਂ ਸਮੇਂ ਸਿਰ ਤਰਤੀਬ ਅਨੁਸਾਰ ਲਗਾਈਆਂ ਜਾਣ।    

ਮੀਟਿੰਗ ਵਿੱਚ  ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘਐਕਸੀਐਨ ਇੰਦਰਜੀਤ ਸਿੰਘਏ.ਡੀ.ਸੀ.ਪੀ. ਸ੍ਰੀਮਤੀ ਪਰਵਿੰਦਰ ਕੌਰਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਕੁਲਦੀਪ ਕੌਰਜਨਰਲ ਮੈਡਮ ਉਦਯੋਗ ਇੰਦਰਜੀਤ ਸਿੰਘਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ  ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪਰਮਜੀਤ ਕੌਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀ ਤਿਆਰੀਆਂ ਸਬੰਧੀ ਮੀਟਿੰਗ ਕਰਦੇ ਹੋਏ।