ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਚਲ ਰਹੀਆਂ ਸੀ.ਐਮ. ਦੀ ਯੋਗਸ਼ਾਲਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Sorry, this news is not available in your requested language. Please see here.

— ਯੋਗਾ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 76694-00500 ‘ਤੇ ਮਿਸ ਕਾਲ ਕਰਨ ਦੀ ਅਪੀਲ

— ਜਿਲ੍ਹੇ ਵਿਚ 52 ਥਾਵਾਂ ਤੇ ਚਲ ਰਹੀਆਂ ਯੋਗਾ ਕਲਾਸ

ਅੰਮ੍ਰਿਤਸਰ , 1 ਨਵੰਬਰ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ  ਕੀਤੀ ਸੀ  ਦੀ ਪ੍ਰਗਤੀ ਦਾ ਜਾਇਜ਼ਾ ਲੈਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ  ਇਸ ਸਮੇਂ 17 ਪਾਰਕਾਂ ਵਿੱਚ 52 ਯੋਗ ਕਲਾਸਾਂ ਲਗਾ ਕੇ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 12 ਯੋਗ ਟਰੇਨਰ ਲੋਕਾਂ ਨੂੰ ਯੋਗਾ ਦੀ ਟ੍ਰੇਨਿੰਗ ਦੇ ਰਹੇ ਹਨ।

ਉਨ੍ਹਾਂ ਮੀਟਿੰਗ ਦੌਰਾਨ ਦੱਸਿਆ ਕਿ ਇੰਨ੍ਹਾਂ ਯੋਗਸ਼ਾਲਾਵਾਂ ਵਿਚ  ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ਵਿਚ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ  ਦਿੱਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਦਿੱਤੇ ਹੋਏ ਨੰਬਰ ਤੇ ਮਿਸ ਕਾਲ ਕਰਕੇ ਆਪੋ ਆਪਣੇ ਇਲਾਕੇ ਵਿੱਚ ਯੋਗ ਇੰਸਟਰੱਕਟਰਾਂ ਦੀ ਮੰਗ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਤਨ-ਮਨ ਦੀ ਤੰਦਰੁਸਤੀ ਲਈ ਯੋਗਾ ਨੂੰ ਰੋਜ਼ਾਨਾ ਜਿੰਦਗੀ ਵਿਚ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਯੋਗਾ ਰਾਹੀਂ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ।  ਉਨਾਂ ਲੋਕਾਂ ਨੂੰ ਮੁਫ਼ਤ ਵਿੱਚ ਯੋਗ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 76694-00500 ਜਾਂ ਵੈਬਸਾਈਟ https://cmdiyogshala.punjab.gov.in  ਉਤੇ ਲਾਗਇਨ ਕਰਨ ਦੀ ਅਪੀਲ ਕਰਦਿਆਂ ਸੀ.ਐਮ. ਦੀ ਯੋਗਸ਼ਾਲਾ ਨੂੰ ਪੰਜਾਬੀਆਂ ਦੀ ਸਿਹਤ ਲਈ ਵਰਦਾਨ ਕਰਾਰ ਦਿੱਤਾ ਉਨ੍ਹਾਂ ਕਿਹਾ ਕਿ ਜਿੱਥੇ ਵੀ 25 ਲੋਕ ਇਕੱਠੇ ਹੋਕੇ ਯੋਗਾ ਕਰਨ ਲਈ ਤਿਆਰ ਹੋਣਗੇ, ਉਨ੍ਹਾਂ ਦੀ ਮੰਗ ਮੁਤਾਬਕ ਸੀ.ਐਮ. ਦੀ ਯੋਗਸ਼ਾਲਾ ਖੋਲ੍ਹਕੇ ਦਿੰਦਿਆਂ ਮੁਫ਼ਤ ‘ਚ ਯੋਗਾ ਟ੍ਰੇਨਰ ਪ੍ਰਦਾਨ ਕੀਤੇ ਜਾਣਗੇ।

ਇਸ ਮੌਕੇ ਸੀ:ਐਮ ਯੋਗਸ਼ਾਲਾ ਦੇ ਜਿਲ੍ਹਾ ਸੁਪਰਵਾਈਜਰ ਗੁਰਪੀ੍ਰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਗ ਇੰਸਟਰੱਕਟਰਾਂ ਵੰਲੋਂ ਲੋਕਾਂ ਦੀ ਮੰਗ ਅਨੁਸਾਰ ਸਵੇਰੇ ਅਤੇ ਸ਼ਾਮ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚੋਂ ਵੀ ਲੋਕ ਆਪਣੇ ਘਰਾਂ ਦੇ ਨਜਦੀਕ ਪਾਰਕਾਂ ਵਿੱਚ ਯੋਗ ਦੀਆਂ ਕਲਾਸਾਂ ਲਗਾਉਣ ਲਈ ਪਹੁੰਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੋਰ ਯੋਗਾ ਇੰਸਟਰੱਕਟਰਾਂ ਲਈ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਸ਼ਹਿਰ ਦੇ ਹਰੇਕ ਹਿੱਸੇ ਵਿੱਚ ਯੋਗਾ ਦੀਆਂ ਕਲਾਸਾਂ ਲੱਗਣਗੀਆਂ। ਇਸ ਮੀਟਿੰਗ ਵਿਚ ਦਫਤਰੀ ਨਿਗਰਾਨ ਸ਼੍ਰੀ ਦਿਨੇਸ਼ ਸੂਰੀ, ਸ: ਰਜਿੰਦਰ ਸਿੰਘ, ਸ: ਸੁਖਬੀਰ ਸਿੰਘ ਵੀ ਹਾਜ਼ਰ ਸਨ।