ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਾਬੰਦੀਆਂ ਲਗਾਈ

Sorry, this news is not available in your requested language. Please see here.

ਵਧੀਕ ਜ਼ਿਲਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲਾ ਗੁਰਦਾਸਪੁਰ ਦੀ ਹਦੂਦ ਵਿੱਚ ਪਾਬੰਦੀਆਂ ਲਗਾਈ

ਵਧੀਕ ਜ਼ਿਲਾ ਮੈਜਿਸਟਰੇਟ ਨੇ ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ , ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ, ਅਤੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ

ਗੁਰਦਾਸਪੁਰ, 2 ਸਤੰਬਰ-

ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਇਹ ਹੁਕਮ ਮਿਤੀ 29 ਅਗਸਤ 2022 ਤੋਂ ਲੈ ਕੇ ਮਿਤੀ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਵਧੀਕ ਜ਼ਿਲਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ

ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਨਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜਿਜ਼ਸਟਰ ਵਿੱਚ ਦਰਜ਼ ਕੀਤੀ ਜਾਵੇ। ਰਜਿਸਟਰ ਵਿੱਚ ਆਉਣ ਵਾਲੇ / ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ।

ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਨੇ ਇਹ ਅਦੇਸ਼ ਮਿਤੀ 29 ਅਗਸਤ 2022 ਨੂੰ ਪਾਸ ਕੀਤਾ ਹੈ ਜੋ ਮਿਤੀ 27 ਅਕਤੂਬਰ 2022 ਤੱਕ ਲਾਗੂ ਰਹੇਗਾ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।