ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਧਿਆਪਕਾਂ ਨੂੰ ਦਿੱਤੀ ਹੱਲਾਸ਼ੇਰੀ, ਅਧਿਆਪਕ ਵਰਗ ‘ਚ ਭਰਿਆ ਨਵਾਂ ਜੋਸ਼

Sorry, this news is not available in your requested language. Please see here.

ਸਕੂਲ ਸਿੱਖਿਆ ਦੇ ਖੇਤਰ ’ਚ ਪੰਜਾਬ ਦੇ ਮੋਹਰੀ ਬਣਨ ’ਤੇ ਅਧਿਆਪਕਾਂ ਦੀ ਕੀਤੀ ਸ਼ਲਾਘਾ
ਪਠਾਨਕੋਟ: 10 ਜੂਨ 2021 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਕੂਲ ਸਿੱਖਿਆ ਦੇ ਖੇਤਰ ਵਿਚ ਸਾਲ 2019-20 ਲਈ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀ. ਜੀ. ਆਈ) ਵਿਚ ਪੰਜਾਬ ਵੱਲੋਂ ਮੁਲਕ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਸੂਬੇ ਦੇ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕਾਂ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਸੂਬਾ ਪੱਧਰੀ ਵਰਚੁਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦਾ ਮਾਣ ਵਧਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਅਧਿਆਪਕਾਂ ਨੇ ਅਣਥੱਕ ਯਤਨਾਂ ਅਤੇ ਜੀਅ ਤੋੜ ਮਿਹਨਤ ਨਾਲ ਸੂਬੇ ਨੂੰ ਇਸ ਸਨਮਾਨਯੋਗ ਸਥਾਨ ’ਤੇ ਲਿਆ ਖੜ੍ਹਾ ਕੀਤਾ ਹੈ।
ਇਸ ਅਧੀਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਰਵਸ੍ਰੀ ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ , ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਬਲਦੇਵ ਰਾਜ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਰਾਜੇਸਵਰ ਸਿੰਘ ਸਲਾਰੀਆਂ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ , ਬਲਕਾਰ ਅੱਤਰੀ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਸਿੱਖਿਆ ਵਿਭਾਗ ਪਠਾਨਕੋਟ, ਤਰੁਣ ਪਠਾਨਿਆ ਕਲਰਕ, ਸੰਭੂ ਨਾਥ ਯੂਨੀਅਰ ਸਹਾਇਕ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੋਕੇ ਤੇ ਬਲਦੇਵ ਰਾਜ ਜਿਲ੍ਹਾ ਸਿੱਖਿਆ ਅਫਸ਼ਰ ਐਲੀਮੈਂਟਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਲਈ ਬਹੁਤ ਹੀ ਸੁਭਾਗਾ ਦਿਨ ਹੈ, ਜਦੋਂ ਸੂਬੇ ਦੇ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਕੌਮੀ ਪੱਧਰ ਦੀ ਪ੍ਰਾਪਤੀ ਲਈ ਪ੍ਰਸ਼ੰਸ਼ਾ ਕੀਤੀ ਅਤੇ ਧੰਨਵਾਦ ਕੀਤਾ। ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਸਦਕਾ ਰਾਜ ਦੇ ਅਧਿਆਪਕ ਹੋਰ ਵਧੇਰੇ ਜੋਸ਼ ਨਾਲ ਕੰਮ ਕਰਨਗੇ ਤੇ ਪੰਜਾਬ ਕੌਮੀ ਪੱਧਰ ‘ਤੇ ਅੱਵਲ ਨੰਬਰ ਦਾ ਰੁਤਬਾ ਕਾਇਮ ਰੱਖੇਗਾ। ਉਨ੍ਹਾਂ ਇਸ ਦੌਰਾਨ ਸਕੂਲ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਨੰਬਰ ਇਕ ਸੂਬਾ ਚੁਣੇ ਜਾਣ ’ਤੇ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਕ੍ਰਾਂਤੀਕਾਰੀ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਇਨ੍ਹਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦੇ ਨਾਲ-ਨਾਲ ਮਿਆਰੀ ਅਤੇ ਆਧੁਨਿਕ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰੀ ਸਕੂਲਾਂ ’ਤੇ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਰਕਾਰੀ ਸਕੂਲ ਵਿਚ ਦਾਖ਼ਲੇ ’ਚ ਵਾਧਾ ਹੋਇਆ ਹੈ।
ਸ੍ਰੀ ਰਾਜੇਸਵਰ ਸਿੰਘ ਸਲਾਰੀਆ ਉਪ ਜਿਲ੍ਹਾ ਸਿੱਖਿਆ ਅਫਸ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ‘ਚ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਤੇ ਅਧਿਆਪਕ ਵਰਗ ਵੱਲੋਂ ਕੀਤੀ ਗਈ ਮਿਹਨਤ ਸਦਕਾ ਹੀ, ਰਾਜ ਨੂੰ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਸਭ ਤੋਂ ਵੱਡਾ ਖਿਤਾਬ ਮਿਲਿਆ ਹੈ। ਉਨ੍ਹਾਂ ਇਸ ਪ੍ਰਾਪਤੀ ਨੂੰ ਸਮੁੱਚੇ ਰਾਜ ਲਈ ਵੱਡਾ ਮਾਣ ਕਰਾਰ ਦਿੱਤਾ।
ਇਸ ਮੌਕੇ ਸਕੂਲ ਅਧਿਆਪਕਾਂ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਜਾਦੂਮਈ ਅਗਵਾਈ ਨੇ ਪੰਜਾਬ ਨੂੰ ਪਹਿਲੀ ਵਾਰ ਸਿੱਖਿਆ ਦੇ ਖੇਤਰ ‘ਚ ਦੇਸ਼ ਦਾ ਅੱਵਲ ਨੰਬਰ ਸੂਬਾ ਬਣਾਉਣ ਦੀ ਸਫਲਤਾ ਦਿਵਾਈ ਹੈ। ਜਿਸ ਨੇ ਪੂਰੇ ਅਧਿਆਪਕ ਤੇ ਵਿਦਿਆਰਥੀ ਵਰਗ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ‘ਚ ਜੋ ਸਹੂਲਤਾਂ ਸਥਾਪਤ ਹੋਈਆਂ ਹਨ, ਉਹ ਦੇਸ਼ ਦੇ ਕਿਸੇ ਵੀ ਹੋਰ ਰਾਜ ‘ਚ ਦੇਖਣ ਨੂੰ ਨਹੀਂ ਮਿਲਦੀਆਂ। ਜਿੰਨ੍ਹਾਂ ਸਦਕਾ ਰਾਜ ਦੇ ਸਰਕਾਰੀ ਸਕੂਲਾਂ ‘ਚ ਬੱਚਿਆਂ ਦੀ ਗਿਣਤੀ ਲੱਖਾਂ ‘ਚ ਵਧੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਸਰਕਾਰ ਦਾ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਸਹੂਲਤਾਂ ਲਈ ਧੰਨਵਾਦ ਕੀਤਾ।