ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਕੀਤਾ ਜਾਵੇਗਾ ਮੁਕੰਮਲ-ਸੋਨੀ

Sorry, this news is not available in your requested language. Please see here.

ਹਾਥੀ ਗੇਟ ਵਿਖੇ 15 ਲੱਖ ਰੁਪੲੈ ਦੀ ਲਾਗਤ ਨਾਲ ਕੀਤਾ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 17 ਜੂਨ,2021

ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਮੁਕੰਮਲ ਕੀਤਾ ਜਾਵੇਗਾ ਅਤੇ ਕੋਈ ਵੀ ਵਾਰਡ ਵਿਕਾਸ ਪੱਖੋਂ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 49 ਅਧੀਨ ਪੈਂਦੇ ਇਲਾਕੇ ਹਾਥੀ ਗੇਟ ਵਿਖੇ ਪੈਂਦੇ ਕਟੜਾ ਮੋਤੀ ਰਾਮ ਚ ਬਣੇ 15 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ।  ਸ੍ਰੀ ਸੋਨੀ ਵੱਲੋਂ ਇਸ ਦੇ ਨਾਲ ਹੀ ਕਟੜਾ ਮੋਤੀ ਰਾਮ ਵਿਖੇ ਗਲੀਆਂ ਵਿੱਚ ਨਵੀਂਆਂ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।

ਸ੍ਰੀ ਸੋਨੀ ਨੇ ਦੱਸਿਆ ਕਿ ਗਰਮੀਆਂ ਦੇ ਸੀਜਨ ਦੌਰਾਨ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿੱਚ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ। ਇਸ ਮੌਕੇ ਸ੍ਰੀ ਸੋਨੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਦੇਖਰੇਖ ਹੇਠ ਸਾਰੇ ਵਿਕਾਸ ਕਾਰਜ ਮੁਕੰਮਲ ਕਰਵਾਉਣ। ਸ੍ਰੀ ਸੋਨੀ ਨੇ ਸਬੰਧਤ ਠੇਕੇਦਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਮਿਥੇ ਸਮੇਂ ਅੰਦਰ ਮੁਕੰਮਲ ਹੋਣੇ ਚਾਹੀਦੇ ਹਨ।

ਇਸ ਮੌਕੇ ਕੌਂਸਲਰ ਵਿਕਾਸ ਸੋਨੀਸ੍ਰੀ ਸੁਨੀਲ ਕੁਮਾਰ ਕਾਉਂਟੀਐਡਵੋਕੇਟ ਰਜਿੰਦਰ ਕੰਵਰਸ੍ਰੀ ਸੰਜੈ ਖੰਨਾਸ੍ਰੀ ਸੁਨੀਲ ਬਿੱਲਾਸ੍ਰੀ ਬਿੱਟੂ ਬਾਬਾਸ੍ਰੀ ਰਮੇਸ਼ ਕੁਮਾਰ ਪੱਪੂ ਅਤੇ ਸ੍ਰੀ ਸੰਨੀ ਕੁਮਾਰ ਤੋਂ ਇਲਾਵਾ ਇਲਾਕਾ ਵਾਸੀ ਹਾਜਰ ਸਨ।