ਵਿਦਿਆਰਥੀਆਂ ਨੂੰ ਆਪਣੇ ਸਮਾਜ ਵਿੱਚ ਵਾਪਰ ਰਹੀਆਂ ਬੁਰਾਈਆਂ ਦੇ ਖਾਤਮੇ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ – ਡਿਪਟੀ ਕਮਿਸ਼ਨਰ

Sorry, this news is not available in your requested language. Please see here.

—- ਡਾ. ਪ੍ਰੀਤੀ ਯਾਦਵ ਨੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਏ ਜਾ ਰਹੇ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਰੂਪਨਗਰ, 12 ਅਕਤੂਬਰ:
ਆਪਣੀ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਪਣੇ ਸਮਾਜ ਵਿੱਚ ਵਾਪਰ ਰਹੀਆਂ ਬੁਰਾਈਆਂ ਦੇ ਖਾਤਮੇ ਲਈ ਨੈਤਿਕ ਕਦਰਾਂ-ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ, ਕਿਉਂਕਿ ਦੇਸ਼ ਜਾਂ ਸੂਬੇ ਦੇ ਨੌਜ਼ਵਾਨ, ਉਸ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਉਨ੍ਹਾਂ ਤੋਂ ਬਿਨ੍ਹਾਂ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਸੰਭਵ ਨਹੀਂ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਏ ਜਾ ਰਹੇ ਖ਼ੇਤਰੀ ਯੁਵਕ ਅਤੇ ਲੋਕ ਮੇਲੇ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਆਪ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ, ਜੇਕਰ ਅਸੀਂ ਆਪਣੇ ਆਪ ਤੇ ਵਿਸ਼ਵਾਸ ਰੱਖਾਂਗੇ ਤਾਂ ਕੁਝ ਵੀ ਸੰਭਵ ਹੈ ਜਾਂ ਹਾਸਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਿੱਚ ਸਹੀ ਨੂੰ ਸਹੀ ਤੇ ਗਲਤ ਨੂੰ ਗਲਤ ਕਹਿਣ ਦੀ ਹਿੰਮਤ ਜ਼ਰੂਰ ਹੋਣੀ ਚਾਹੀਦੀ ਹੈ ਤੇ ਹਮੇਸ਼ਾ ਹੱਕ ਸੱਚ ਨਾਲ ਖੜਨਾਂ ਵੀ ਚਾਹੀਦਾ ਹੈ।
ਡਾ. ਪ੍ਰੀਤੀ ਯਾਦਵ ਨੇ ਨੌਜ਼ਵਾਨਾਂ ਨੂੰ ਸੁਨੇਹਾ ਦਿੰਦਿਆਂ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਦੀ ਵੀ ਅਪੀਲ ਕੀਤੀ ਤਾਂ ਜੋ ਅਸੀਂ ਆਪਣੇ ਵਾਤਾਵਰਨ ਦੀ ਸੰਭਾਲ ਕਰ ਸਕੀਏ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਨਸ਼ੇ ਵਰਗੀਆਂ ਅਲਾਮਤਾਂ ਤੋਂ ਵੀ ਦੂਰ ਰਹਿਣ ਤੇ ਜੋ ਇਸ ਦਾ ਸ਼ਿਕਾਰ ਹੋ ਚੁੱਕੇ ਹਨ, ਨੂੰ ਬਾਹਰ ਕੱਢਣ ਲਈ ਤੇ ਆਮ ਜੀਵਨ ਵਿਚ ਵਾਪਿਸ ਆਉਂਣ ਲਈ ਵੀ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ।
ਇਸ ਮੌਕੇ ਪ੍ਰਿੰ. ਸਰਕਾਰੀ ਕਾਲਜ ਜਤਿੰਦਰ ਗਿੱਲ ਅਤੇ ਸਮੂਹ ਸਟਾਫ ਵਲੋਂ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੂਪਨਗਰ ਲਈ ਦਿੱਤੀਆਂ ਜਾ ਰਹੀਆਂ ਬਿਹਤਰੀਨ ਸੇਵਾਵਾਂ ਲਈ ਸਨਮਾਨ ਵੀ ਕੀਤਾ।