ਦੇ ਕਾਨੂੰਨੀ ਅਧਿਕਾਰਾਂ ਦੀ ਮਹੱਤਤਾ ਬਾਰੇ ਦੱਸਿਆ
ਪਟਿਆਲਾ, 29 ਅਗਸਤ –
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਇਸ ਸੈਸ਼ਨ ਦੌਰਾਨ ਜੀ.ਐਚ.ਐਸ. ਅਨਾਰਦਾਨਾ ਸਕੂਲ ਦੇ ਵਿਦਿਆਰਥੀਆਂ ਨਾਲ ਜੂਮ ਐਪ ਰਾਹੀਂ ਗੱਲਬਾਤ ਕੀਤੀ । ਇਸ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਮਹਿਲਾ ਸਮਾਨਤਾ ਦਿਵਸ ਅਤੇ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ। ਨਾਲ ਹੀ ਸੰਵਿਧਾਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਮੂਲ ਅਧਿਕਾਰਾਂ ਸਮੇਤ ਨਾਗਰਿਕਾਂ ਦੀਆਂ ਜਿੰਮੇਵਾਰੀਆਂ ਪ੍ਰਤੀ, ਮੁਫ਼ਤ ਕਾਨੂੰਨੀ ਸਹਾਇਤਾ, ਪਰਮਾਨੈਂਟ ਲੋਕ ਅਦਾਲਤਾਂ, ਵਿਚੋਲਗੀ ਅਤੇ ਸਮਝੌਤਾ ਕੇਂਦਰ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਣਕਾਰੀ ਦਿੱਤੀ ਗਈ।
ਮਿਸ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਕਿ ਕੋਈ ਵੀ ਅਧਿਕਾਰ ਇਸ ਦੇ ਨਾਲ ਸਬੰਧਤ ਜਿੰਮੇਵਾਰੀਆਂ ਅਤੇ ਡਿਊਟੀ ਲੈ ਕੇ ਆਉਂਦਾ ਹੈ ਅਤੇ ਹਰੇਕ ਨਾਗਰਿਕ ਦੇ ਸੰਵਿਧਾਨ ਵਿੱਚ ਦਰਜ਼ ਬੁਨਿਆਦੀ ਫਰਜਾਂ ਦੀ ਪਾਲਣਾ ਕਰਨ ਦੀ ਉਮੀਦ ਕੀਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਜੋ ਦਿਸ਼ਾ ਨਿਰਦੇਸ਼ ਸਰਕਾਰ ਵੱਲੋਂ ਦਿੱਤੇ ਗਏ ਹਨ, ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਹੈਡ ਟੀਚਰ ਬਬੀਤਾ ਗੋਇਲ ਅਤੇ ਸ਼੍ਰੀ ਇੰਦਰਪ੍ਰੀਤ ਸਿੰਘ ਪੀ.ਐਲ.ਵੀ ਮੌਜੂਦ ਸਨ।

हिंदी






