ਨਵਾਂਸ਼ਹਿਰ, 17 ਅਪ੍ਰੈਲ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜਾਈ ਅਤੇ ਉਥੇ ਪਲੇਸਮੈਂਟ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ ਦੂਜਾ ਗੇੜ 22 ਮਈ 2021 ਤੋਂ ਚਲਾਇਆ ਜਾ ਰਿਹਾ ਹੈ, ਜਿਸ ਲਈ 21 ਅਪ੍ਰੈਲ 2021 ਤੋਂ 25 ਅਪ੍ਰੈਲ 2021 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਵਿਦੇਸ਼ ਵਿਚ ਪੜਾਈ ਕਰਨ ਦੇ ਚਾਹਵਾਨ ਪ੍ਰਾਰਥੀ https://tinyurl.com/foreignstudysbsngr ਲਿੰਕ ਉੱਤੇ ਅਤੇ ਵਿਦੇਸ਼ ਵਿਚ ਕੰਮ ਕਰਨ ਦੇ ਚਾਹਵਾਨ ਪ੍ਰਾਰਥੀ https://tinyurl.com/foreignempsbsngr ਲਿੰਕ ਉੱਤੇ ਅਪਲਾਈ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਸ ਲਈ ਆਈਲੈਟਸ ਕੀਤੇ ਪ੍ਰਾਰਥੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਤੀਸਰੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਚੰਡੀਗੜ ਰੋਡ, ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 88727-59915 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਫੋਟੋ :
-ਰੁਪਿੰਦਰ ਕੌਰ, ਜ਼ਿਲਾ ਰੋਜ਼ਗਾਰ ਅਫ਼ਸਰ।

हिंदी






