ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਨਵਾਂਸ਼ਹਿਰ ਵਿਖੇ ਵੱਖ-ਵੱਖ ਥਾਈਂ ਵਿਕਾਸ ਕਾਰਜਾਂ ਦੀ ਸ਼ੁਰੂਆਤ

Nawanshahr MLA inagurate punjab govt scheame 11

Sorry, this news is not available in your requested language. Please see here.

*ਦੂਜੇ ਪੜਾਅ ਤਹਿਤ ਨਗਰ ਕੌਂਸਲ ਨਵਾਂਸ਼ਹਿਰ ਵਿਚ 7.15 ਕਰੋੜ ਦੀ ਲਾਗਤ ਨਾਲ ਕਰਵਾਏ ਜਾਣਗੇ 53 ਵਿਕਾਸ ਕਾਰਜ 
ਨਵਾਂਸ਼ਹਿਰ, 24 ਅਕਤੂਬਰ :
ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਗਏ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਅੱਜ ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਨਗਰ ਕੌਂਸਲ ਨਵਾਂਸ਼ਹਿਰ ਵਿਖੇ 6 ਥਾਵਾਂ ’ਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨਾਂ ਵੱਲੋਂ ਚੰਡੀਗੜ ਰੋਡ ’ਤੇ ਸਿਲਵਰ ਲੀਫ ਹੋਟਲ ਦੇ ਸਾਹਮਣੇ, ਸਲੋਹ ਰੋਡ ’ਤੇ ਬਲਬੀਰ ਜਿਮ ਦੇ ਨਜ਼ਦੀਕ, ਸਲੋਹ ਰੋਡ ’ਤੇ ਸਤਸੰਗ ਘਰ ਨਜ਼ਦੀਕ, ਨਵੀਂ ਦਾਣਾ ਮੰਡੀ ਦੇ ਪਿੱਛੇ, ਕੁਲਾਮ ਰੋਡ ਅਤੇ ਬਾਬਾ ਬਾਲਕ ਨਾਥ ਮੰਦਿਰ ਨਜ਼ਦੀਕ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।
ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਨਗਰ ਕੌਂਸਲ ਨਵਾਂਸ਼ਹਿਰ ਵਿਚ 7.15 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ 53 ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਰਾਹੋਂ ਨਗਰ ਕੌਂਸਲ ਵਿਚ ਵੀ 2.85 ਕਰੋੜ ਰੁਪਏ ਵੱਖ-ਵੱਖ ਵਿਕਾਸ ਕਾਰਜਾਂ ’ਤੇ ਖ਼ਰਚ ਕੀਤੇ ਜਾ ਰਹੇ ਹਨ ਅਤੇ ਉਥੇ ਵੀ ਅੱਜ ਦੋ ਥਾਵਾਂ ’ਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਵਿਕਾਸ ਕਾਰਜਾਂ ਨਾਲ ਸ਼ਹਿਰੀ ਖੇਤਰਾਂ ਦੀ ਨੁਹਾਰ ਬਦਲੀ ਜਾਵੇਗੀ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕਰਵਾਏ ਜਾਣ ਵਾਲੇ ਕੰਮਾਂ ਦੇ ਮਿਆਰ ਦੀ ਖ਼ੁਦ ਨਿਗਰਾਨੀ ਕਰਨ ਤਾਂ ਜੋ ਬਾਅਦ ਵਿਚ ਕੋਈ ਸ਼ਿਕਾਇਤ ਦਾ ਮੌਕਾ ਨਾ ਰਹੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਨੂੰ ਕਾਮਯਾਬ ਕਰਨ ਵਿਚ ਅਤੇ ਵਿਕਾਸ ਕਾਰਜਾਂ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜਨ ਵਿਚ ਸਹਿਯੋਗ ਦੇਣ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ੁਰੂ ਕੀਤੇ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਵਿਕਾਸ ਕੰਮਾਂ ਦੇ ਮਿਆਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਹ ਖ਼ੁਦ ਸਮੇਂ-ਸਮੇਂ ’ਤੇ ਇਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਦਾ ਮੌਕੇ ’ਤੇ ਜਾਇਜ਼ਾ ਲੈਣਗੇ।
  ਇਸ ਮੌਕੇ ਐਸ. ਪੀ (ਹੈੱਡਕੁਆਰਟਰ) ਮਨਵਿੰਦਰ ਬੀਰ ਸਿੰਘ, ਈ. ਓ ਨਗਰ ਕੌਂਸਲ ਰਾਜੀਵ ਸਰੀਨ, ਬਲਾਕ ਪ੍ਰਧਾਨ ਜੈਦੀਪ ਜਾਂਗਰਾ, ਸਾਬਕਾ ਕੌਂਸਲਰ ਡਾ. ਕਮਲਜੀਤ ਲਾਲ ਤੇ ਚੇਤ ਰਾਮ ਰਤਨ, ਰਚਨਾ ਛਾਬੜਾ, ਗੁਰਦੇਵ ਕੌਰ, ਪਿ੍ਰਥਵੀ ਚੰਦ, ਵਿਸ਼ਾਲ ਸਰੀਨ, ਰਾਮ ਜੀ, ਰਜਿੰਦਰ ਚੋਪੜਾ, ਸਚਿਨ ਦੀਵਾਨ, ਰਾਕੇਸ਼ ਕੁਮਾਰ ਹੈਪੀ ਤੇ ਹੋਰ ਹਾਜ਼ਰ ਸਨ।