ਵਿਧਾਇਕ ਅੰਗਦ ਸਿੰਘ ਨੇ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

MLA Angad

Sorry, this news is not available in your requested language. Please see here.

ਨਵਾਂਸ਼ਹਿਰ, 2 ਨਵੰਬਰ :
ਵਿਧਾਇਕ ਅੰਗਦ ਸਿੰਘ ਵੱਲੋਂ ਅੱਜ ਮੂਸਾਪੁਰ ਰੋਡ ’ਤੇ ਸਥਿਤ ਅੰਬੇਡਕਰ ਭਵਨ ਵਿਖੇ 6.60 ਲੱਖ ਦੀ ਲਾਗਤ ਨਾਲ ਉਸਾਰੇ ਜਾ ਰਹੇ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨਾਂ ਹਾਲ ਦੀ ਉਸਾਰੀ ਦੇ ਕੰਮ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਸਮੇਂ ਪਿੰਡਾਂ ਅਤੇ ਕਸਬਿਆਂ ਵਿਚ ਅਜਿਹੀਆਂ ਸਾਂਝੀਆਂ ਥਾਵਾਂ ਦੀ ਬੇਹੱਦ ਲੋੜ ਹੈ, ਜਿਥੇ ਲੋਕ ਆਪਣੇ ਸੁੱਖ-ਦੁੱਖ ਦੇ ਸਮਾਗਮ ਕਰ ਸਕਦੇ ਹਨ। ਉਨਾਂ ਕਿਹਾ ਕਿ ਇਸੇ ਲਈ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਸਾਂਝੀਆਂ ਥਾਵਾਂ ਦੀ ਉਸਾਰੀ ਵੱਡੇ ਪੱਧਰ ’ਤੇ ਕਰਵਾਈ ਜਾ ਰਹੀ ਹੈ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ ਗਿਆ ਹੈ, ਜਿਸ ਤਹਿਤ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸੇ ਤਹਿਤ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਸ ਮੌਕੇ ਡਾ. ਕਮਲਜੀਤ ਲਾਲ, ਚੇਤ ਰਾਮ ਰਤਨ, ਸਤੀਸ਼ ਕੁਮਾਰ, ਰਜਿੰਦਰ ਚੋਪੜਾ, ਪਿ੍ਰਥਵੀ ਚੰਦ, ਬੰਸੀ ਲਾਲ, ਸਤਨਾਮ ਸਿੰੰਘ, ਜੋਗਿੰਦਰ ਸ਼ੋਕਰ ਤੇ ਹੋਰ ਹਾਜ਼ਰ ਸਨ।