ਵਿਧਾਇਕ ਅੰਗਦ ਸਿੰਘ ਨੇ ਸਿਹਤ ਮੰਤਰੀ ਨੂੰ ਜ਼ਿਲੇ ’ਚ ਕੋਵਿਡ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ

Sorry, this news is not available in your requested language. Please see here.

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ
ਨਵਾਂਸ਼ਹਿਰ, 12 ਮਈ , 2021
ਵਿਧਾਇਕ ਅੰਗਦ ਸਿੰਘ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲ ਕੇ ਉਨਾਂ ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਪਹਿਲਾਂ ਤਾਂ ਜ਼ਿਲੇ ਦੇ ਜ਼ਿਆਦਾਤਰ ਸ਼ਹਿਰੀ ਖੇਤਰਾਂ ਵਿਚ ਹੀ ਕੋਵਿਡ ਦਾ ਪ੍ਰਕੋਪ ਸੀ ਪਰੰਤੂ ਹੁਣ ਇਹ ਦਿਹਾਤੀ ਇਲਾਕਿਆਂ ਵਿਚ ਵੀ ਫੈਲ ਚੁੱਕਾ ਹੈ ਅਤੇ ਪਿੰਡਾਂ ਵਿਚ ਇਸ ਦੇ ਕਾਫੀ ਮਾਮਲੇ ਸਾਹਮਣੇ ਆ ਰਹੇ ਹਨ। ਉਨਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸਥਿਤੀ ਨੂੰ ਦੇਖਦਿਆਂ ਢੁਕਵੀਂ ਪੈਰਵੀ ਕੀਤੀ ਜਾਵੇ, ਤਾਂ ਜੋ ਜ਼ਿਲੇ ਵਿਚ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹੇ। ਉਨਾਂ ਦੱਸਿਆ ਕਿ ਜ਼ਿਲੇ ਵਿਚ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਫਿਲਹਾਲ ਕੋਈ ਕਮੀ ਨਹੀਂ ਹੈ, ਪਰੰਤੂ ਜੇਕਰ ਆਉਣ ਵਾਲੇ ਦਿਨਾਂ ਵਿਚ ਕੇਸਾਂ ਵਿਚ ਵਾਧਾ ਹੁੰਦਾ ਹੈ ਤਾਂ ਇਸ ਦੇ ਲਈ ਢੁਕਵੇਂ ਇੰਤਜ਼ਾਮ ਕਰਨੇ ਜ਼ਰੂਰੀ ਹਨ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜ਼ਿਲਾ ਵਾਸੀਆਂ ਨੂੰ ਕੋਵਿਡ ਤੋਂ ਬਚਾਉਣ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ ਅਤੇ ਕੋਵਿਡ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਕੋਵਿਡ ਸੈਂਪਲਿੰਗ, ਕਾਨਟੈਕਟ ਟਰੇਸਿੰਗ ਅਤੇ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨਾਂ ਸਿਹਤ ਮੰਤਰੀ ਨੂੰ ਕੋਵਿਡ ਦੀ ਸਥਿਤੀ, ਬਚਾਅ ਅਤੇ ਇਲਾਜ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਣ ਲਈ ਜ਼ਿਲੇ ਦਾ ਦੌਰਾ ਕਰਨ ਦੀ ਅਪੀਲ ਕੀਤੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਕੋਵਿਡ ਦੀ ਸਥਿਤੀ ਅਤੇ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਜਲਦ ਹੀ ਜ਼ਿਲੇ ਦਾ ਦੌਰਾ ਕਰਨਗੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ’ਤੇ ਫ਼ਤਹਿ ਹਾਸਲ ਕਰਨ ਲਈ ਜੀਅ-ਤੋੜ ਕੋਸ਼ਿਸ਼ਾਂ ਜਾਰੀ ਹਨ ਅਤੇ ਸਭਨਾਂ ਦੇ ਸਹਿਯੋਗ ਨਾਲ ਜਲਦ ਹੀ ਸੂਬੇ ਨੂੰ ਕੋਵਿਡ ਮੁਕਤ ਕੀਤਾ ਜਾਵੇਗਾ।
ਕੈਪਸ਼ਨ :