ਵਿਧਾਇਕ ਅੰਗਦ ਸਿੰਘ ਵੱਲੋਂ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈੱਡ ਦੇ ਨਿਰਮਾਣ ਕਾਰਜ ਦਾ ਨਿਰੀਖਣ

Sorry, this news is not available in your requested language. Please see here.

ਨਵਾਂਸ਼ਹਿਰ, 17 ਅਗਸਤ 2021
ਵਿਧਾਇਕ ਅੰਗਦ ਸਿੰਘ ਨੇ ਅੱਜ ਬੰਗਾ ਰੋਡ ਸ਼ਮਸ਼ਾਨਘਾਟ ਦੀ ਸ਼ੈੱਡ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਨਗਰ ਕੌਂਸਲ ਵੱਲੋਂ 4.35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਜਾ ਰਹੀ ਇਸ ਸ਼ੈੱਡ ਨਾਲ ਹੁਣ ਸ਼ਹਿਰ ਵਾਸੀਆਂ ਨੂੰ ਮਿ੍ਰਤਕਾਂ ਦੇ ਦਾਹ ਸੰਸਕਾਰ ਮੌਕੇ ਕਿਸੇ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੌਰਾਨ ਉਨਾਂ ਇਸ ਕੰਮ ਨੂੰ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਐਮ. ਸੀ ਚੇਤ ਰਾਮ ਰਤਨ, ਐਮ. ਸੀ ਕੁਲਵੰਤ ਕੌਰ, ਐਮ. ਸੀ ਪਰਵੀਨ ਭਾਟੀਆ, ਐਮ. ਸੀ ਬਲਵਿੰਦਰ ਭੂੰਬਲਾ, ਜਸਵੀਰ ਬਡਵਾਲ, ਰੋਮੀ ਖੋਸਲਾ, ਰੋਹਿਤ ਚੋਪੜਾ, ਰਾਮਜੀ ਦਾਸ, ਲਲਿਤ ਸ਼ਰਮਾ ਤੋਂ ਇਲਾਵਾ ਸ਼ਮਸ਼ਾਨਘਾਟ ਕਮੇਟੀ ਦੇ ਮੈਂਬਰ ਟੋਨੀ ਸਰੀਨ, ਅਜੇ ਸਰੀਨ, ਵਰਿੰਦਰ ਸਰੀਨ, ਪਰਵੀਨ ਸਰੀਨ, ਲਾਡੀ ਭੁੱਚਰ ਤੇ ਹੋਰ ਹਾਜ਼ਰ ਸਨ।
ਕੈਪਸ਼ਨ : -ਬੰਗਾ ਰੋਡ ਸ਼ਮਸ਼ਾਨਘਾਟ ਵਿਖੇ ਨਿਰਮਾਣ ਅਧੀਨ ਸ਼ੈੱਡ ਦਾ ਨਿਰੀਖਣ ਕਰਦੇ ਹੋਏ ਵਿਧਾਇਕ ਅੰਗਦ ਸਿੰਘ। ਨਾਲ ਹਨ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਤੇ ਹੋਰ।