ਵਿਧਾਇਕ ਦਵਿੰਦਰ ਘੁਬਾਇਆ ਵੱਲੋਂ ਪਿੰਡ ਆਲਮ ਸ਼ਾਹ ਵਿਖੇ ਇੰਟਰ ਲੋਕ ਟਾਇਲ ਸੜਕ ਦਾ ਉਦਘਾਟਨ

Sorry, this news is not available in your requested language. Please see here.

ਫਾਜ਼ਿਲਕਾ 8 ਜੂਨ 2021
ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਕਰਨ ਵੱਲ ਕੋਈ ਕਮੀ ਨਹੀਂ ਛੱਡੀ ਜਾ ਰਹੀ। ਸਰਕਾਰ ਵਲੋਂ ਜਿਲਿਅ੍ਹਾਂ ਦੇ ਹਲਕਾ ਇੰਚਾਰਜਾਂ ਨੂੰ ਫੰਡ ਮੁਹੱਈਆ ਕਰਵਾ ਕੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਿਆਂ ਜਾ ਰਿਹਾ ਹੈ। ਇਸੇ ਤਹਿਤ ਅੱਜ ਫਾਜ਼ਿਲਕਾ ਦੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਵੱਲੋਂ ਪਿੰਡ ਆਲਮ ਸ਼ਾਹ ਦੀਆਂ ਇੰਟਰ ਲੋਕ ਟਾਇਲ ਸੜਕਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਹਲਕਾ ਵਿਧਾਇਕ ਸ. ਘੁਬਾਇਆ ਨੇ ਕਿਹਾ ਕਿ ਇਸ ਪਿੰਡ ਦੀ ਬਾਹਰਲੀ ਫਿਰਨੀ ਜੋ ਪਿਛਲੇ ਕਈ ਸਾਲਾਂ ਤੋਂ ਕੱਚੀ ਹੋਣ ਕਰਕੇ ਪਿੰਡ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਦੇਖਦਿਆਂ ਇਸ ਸੜਕ ਨੂੰ ਪੱਕਾ ਕਰਨ ਲਈ ਕਾਰਵਾਈ ਅਧੀਨ ਲਿਆਂਦਾ ਗਿਆ ਜਿਸ ਤਹਿਤ ਸਰਪੰਚ ਅਤੇ ਪਿੰਡ ਵਾਸੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਪੱਕੀ ਸੜਕ ਬਣਕੇ ਤਿਆਰ ਹੋ ਚੁਕੀ ਹੈ ਜੋ ਦੱਸ ਲੱਖ ਰੁਪਏ ਦੀ ਲਾਗਤ ਨਾਲ ਬਣੀ ਹੈ।
ਵਿਧਾਇਕ ਦਵਿੰਦਰ ਘੁਬਾਇਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਗਈ। ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਮੰਤਵ ਕਿਸੇ ਵੀ ਹਲਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਪਿੰਡ ਦੇ ਸਰਪੰਚ ਸ਼੍ਰੀ ਮਤੀ ਸੁਨੀਤਾ ਰਾਣੀ ਧਰਮਪਤਨੀ ਸ਼੍ਰੀ ਸੁਰਿੰਦਰ ਕੁਮਾਰ ਨੰਬਰਦਾਰ, ਸੁੱਖਾ ਸਿੰਘ ਵਾਇਸ ਚੇਅਰਮੈਨ ਬਲਾਕ ਸੰਮਤੀ ਫਾਜ਼ਿਲਕਾ, ਅਮਿਤ ਕੁਮਾਰ ਕਾਲੜਾ ਬਲਾਕ ਪ੍ਰਧਾਨ ਲੀਗਲ ਸੈੱਲ, ਪ੍ਰੇਮ ਕੌਰ ਪੰਚ, ਪੂਰਨ ਚੰਦ ਪੰਚ, ਗੁਰਮੀਤ ਸਿੰਘ ਪੰਚ, ਰਾਜ ਸਿੰਘ ਪੰਚ, ਅਸ਼ੋਕ ਸਿੰਘ, ਜੋਗਿੰਦਰ ਸਿੰਘ ਸਰਪੰਚ, ਮੰਗਲ ਸਿੰਘ ਸਰਪੰਚ, ਹਰਜਿੰਦਰ ਸਿੰਘ, ਰਜੇਸ਼ ਸਿੰਘ ਸਰਪੰਚ, ਦਲੀਪ ਸਿੰਘ, ਸ਼ਿੰਦਾ ਨੂਰ ਸਮੰਦ, ਨੀਲਾ ਮਦਾਨ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।