ਵਿਧਾਇਕ ਫਾਜ਼ਿਲਕਾ ਫਿਰ ਪਿੰਡਾਂ ਵਿਚ  ਰਾਹਤ ਸਮੱਗਰੀ ਲੈ ਕੇ ਪਹੁੰਚੇ

Sorry, this news is not available in your requested language. Please see here.

ਫਾਜ਼ਿਲਕਾ 30 ਅਗਸਤ 2025

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਮੁੜ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮਗਰੀ ਲੈ ਕੇ ਪਹੁੰਚ ਗਏ ਹਨ ਤੇ ਟਰੈਕਟਰ ਟਰਾਲੀ ਰਾਹੀਂ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਢਾਣੀਆਂ ਵਿੱਚ ਰਾਸ਼ਨ ਦੀ ਆਪਣੀ ਹਥੀ ਵੰਡ ਕਰ ਰਹੇ ਹਨ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਹ ਮੇਰੇ ਹਲਕੇ ਦੇ ਲੋਕ ਸਾਰੇ ਮੇਰਾ ਪਰਿਵਾਰ ਹੀ ਹੈ ਤੇ ਮੈਂ ਇਸ ਔਖੇ ਸਮੇਂ ਇਨਾਂ ਲੋਕਾਂ ਦੇ ਨਾਲ ਰਹਿਣਾ ਚਾਹੁੰਦੇ ਹਨ ਤੇ ਉਨ੍ਹਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੁੱਜ ਕੇ ਰਾਹਤ ਸਮੱਗਰੀ ਦੀ ਵੰਡ ਕਰਕੇ ਉਹ ਆਪਣੇ ਪਿੰਡਾਂ ਦੇ ਪਰਿਵਾਰਾਂ ਦੇ ਦਰਦ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਚੋਣਾਂ ਸਮੇਂ ਉਨ੍ਹਾਂ ਨਾਲ ਖੜੇ ਸਨ ਤੇ ਹੁਣ ਉਨ੍ਹਾਂ ਦੀ ਵਾਰੀ ਹੈ ਕਿ ਉਹ ਇਸ ਕੁਦਰਤੀ ਆਫਤਾਂ ਵਿਚ ਉਨ੍ਹਾਂ ਨਾਲ ਖੜ ਕੇ ਇਸਦਾ ਰਲਮਿਲ ਕੇ ਸਾਹਮਣਾ ਕਰਨ।


ਉਨ੍ਹਾਂ ਕਿਹਾ ਕਿ ਜਿਥੋਂ ਤੱਕ ਹੋ ਸਕੇ ਉਹ ਰਾਸ਼ਨ ਸਮੱਗਰੀ ਲੋਕਾਂ ਤੱਕ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਕਿਸੇ ਨੂੰ ਵੀ ਇਸ ਮੁਸ਼ਕਿਲ ਦੀ ਘੜੀ ਵਿਚ ਖਾਣ-ਪੀਣ ਦੀ ਵਸਤੂਆਂ ਨੂੰ ਲੈ ਕੇ ਕੋਈ ਦਿਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮਨੁਖੀ ਆਬਾਦੀ ਦੇ ਨਾਲ-ਨਾਲ ਪਸ਼ੁਆਂ ਲਈ ਵੀ ਉਹ ਫੀਡ ਲੈ ਕੇ ਪਹੁੰਚ ਰਹੇ ਹਨ ਤਾਂ ਜੋ ਬੇਜੁਬਾਨਾ ਦੀ ਬਿਹਤਰ ਤਰੀਕੇ ਨਾਲ ਸੰਭਾਲ ਹੋ ਸਕੇ।