ਵਿਧਾਇਕ ਰਜਨੀਸ਼ ਦਹੀਯਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

News Makhani (1)
Gaurav Yadav

Sorry, this news is not available in your requested language. Please see here.

ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
ਫਿਰੋਜ਼ਪੁਰ 7 ਜਨਵਰੀ 2024
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਦਹੀਯਾ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਿਧਾਇਕ ਸ੍ਰੀ ਦਹੀਯਾ ਨੇ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਦੇ ਸ਼ੁਰੂ ਹੋਣ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਸਕੀਮ ਦੀ ਰਾਜ ਭਰ ਵਿੱਚ ਲੋਕਾਂ ਵੱਲੋਂ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਕੀਤਾ ਜਾਂਦਾ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ, ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ, ਉਹ ਵੀ ਯਾਤਰੀਆਂ ਨੂੰ ਦਿੱਤੇ ਜਾਂਦੇ ਹਨ।
ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਸ੍ਰੀ ਲਖਵੀਰ ਸਿੰਘ, ਸ੍ਰੀ ਸ਼ਾਮ ਸਿੰਘ, ਮਨੀ ਸੰਧੂ ਆਦਿ ਹਾਜ਼ਰ ਸਨ।