ਵਿਧਾਇਕ ਰਣਬੀਰ ਭੁੱਲਰ ਅਤੇ ਡੀ.ਸੀ. ਰਾਜੇਸ਼ ਧੀਮਾਨ ਨੇ ਬਾਰੇ ਕੇ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Sorry, this news is not available in your requested language. Please see here.

— ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਸਰਕਾਰੀ ਸੁਵਿਧਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ -ਭੁੱਲਰ

— ਜ਼ਿਲ੍ਹੇ ਅੰਦਰ ਅਜਿਹੇ ਕੈਂਪ ਭਵਿੱਖ ਵਿਚ ਵੀ ਲਗਾਏ ਜਾਣਗੇ – ਧੀਮਾਨ

 ਫਿਰੋਜ਼ਪੁਰ  27 ਅਕਤੂਬਰ:

 ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਸਰਕਾਰੀ ਸੁਵਿਧਾਵਾਂ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਹੈ। ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ.ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪਿੰਡ ਬਾਰੇ ਕੇ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਜ ਭਰ ਵਿਚ  ਲੋਕਾਂ ਨੂੰ ਭਲਾਈ ਸਕੀਮਾਂ ਦਾ ਪੂਰਾ ਲਾਭ ਦੇਣ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਆਸਾਨੀ ਨਾਲ ਸਰਕਾਰ ਦੁਆਰਾ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ ਤਾਂ ਜੋ ਲੋਕਾਂ ਦੀ ਖਜਲ-ਖੁਆਰੀ ਨਾ ਹੋਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੁਵਿਧਾ ਕੈਂਪ ਵਿਚ ਵਿੱਚ ਪੈਨਸ਼ਨ, ਰਾਸ਼ਨ ਕਾਰਡ, ਬਿਜਲੀ, ਸਫਾਈ, ਸੀਵਰੇਜ, ਸੜਕਾਂ, ਸਿਹਤ ਵਿਭਾਗ ਆਦਿ ਨਾਲ ਸਬੰਧਤ  ਅਰਜੀਆਂ ਪ੍ਰਾਪਤ ਹੋਈਆਂ। ਇਨ੍ਹਾਂ ਅਰਜੀਆਂ ਨੂੰ ਮੌਕੇ ‘ਤੇ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬਿਨੈ ਪੱਤਰ ਪ੍ਰਾਪਤ ਹੋਏ ਜਿੰਨਾ ਦੀ ਪੜਤਾਲ ਉਪਰੰਤ ਯੋਗ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤਾਂ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ।

ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਸੂਰਜ, ਡੀ.ਡੀ.ਪੀ.ਓ. ਸ. ਜਸਵੰਤ ਸਿੰਘ ਬੜੈਚ,  ਡੀ.ਐਫ.ਐਸ.ਸੀ. ਸ੍ਰੀ ਰਾਜ ਰਿਸ਼ੀ ਮਹਿਰਾ, ਡੀ.ਐਸ.ਪੀ. ਸ੍ਰੀ ਬਲਕਾਰ ਸਿੰਘ, ਮਾਰਕਿਟ ਕਮੇਟਰੀ ਫਿਰੋਜ਼ਪੁਰ ਸ਼ਹਿਰੀ ਦੇ ਚੇਅਰਮੈਨ ਸ. ਬਲਰਾਜ ਸਿੰਘ ਕਟੋਰਾ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਰਾਜ ਬਹਾਦਰ ਗਿੱਲ, ਸ੍ਰੀ ਗੁਰਭੇਜ ਸਿੰਘ,  ਸ੍ਰੀ ਅਮਰਿੰਦਰ ਬਰਾੜ, ਸ੍ਰੀ ਗੁਰਜੀਤ ਚੀਮਾ, ਸ੍ਰੀ ਸ਼ਰਨਦੀਪ ਲਹਿਰੀ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਹਿਮਾਂਸ਼ੂ, ਮਾਨ ਸਿੰਘ ਆਮੇਵਾਲਾ, ਸ੍ਰੀ ਸੁਰਜੀਤ ਸਿੰਘ ਅਤੇ ਸ੍ਰੀ ਪ੍ਰਗਟ ਸਿੰਘ ਤੋਂ ਇਲਾਵਾ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।