ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲਗਭਗ 83 ਲੱਖ ਦੀ ਲਾਗਤ ਨਾਲ ਰਾਧਾ ਸਵਾਮੀ ਕਲੋਨੀ ਫਾਜ਼ਿਲਕਾ ਦੀਆਂ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ ਪੱਥਰ

Sorry, this news is not available in your requested language. Please see here.

ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇਣ ਲਈ ਮੌਜੂਦਾ ਸਰਕਾਰ ਵੱਲੋਂ ਨਵੇਂ-ਨਵੇਂ ਪ੍ਰੋਜੈਕਟ ਉਲੀਕੇ ਜਾ ਰਹੇ

ਫਾਜ਼ਿਲਕਾ 6 ਜਨਵਰੀ 2026

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਹਲਕਾ ਨਿਵਾਸੀਆਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਪਈਆਂ ਮੰਗਾਂ ਦੀ ਪੂਰਤੀ ਲਈ ਮੌਜੂਦਾ ਸਰਕਾਰ ਵਚਨਬੱਧ ਹੈ। ਇਸੇ ਲੜੀ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲਗਭਗ 83 ਲੱਖ ਦੀ ਲਾਗਤ ਨਾਲ ਰਾਧਾ ਸਵਾਮੀ ਕਲੋਨੀ ਫਾਜ਼ਿਲਕਾ ਦੀਆਂ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਫਾਜਿਲ਼ਕਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਵੀ ਨਾਲ ਮੌਜੂਦ ਰਹੇ।

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਦੇਣ ਲਈ ਮੌਜੂਦਾ ਸਰਕਾਰ ਵੱਲੋਂ ਨਵੇਂ-ਨਵੇਂ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆਉਣ-ਜਾਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ, ਇਸ ਲਈ ਸੜਕਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸਥਿਤੀ ਦਾ ਜਾਇਜਾ ਲਿਆ ਜਾ ਰਿਹਾ ਹੈ ਜਿਥੇ ਜਿਥੇ ਵੀ ਸੜਕਾਂ ਬਣਨ ਵਾਲੀਆਂ ਹਨ ਉਥੇ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਗੀਰਾਂ ਨੂੰ ਪ੍ਰੇਸ਼ਾਣੀ ਨਾ ਝਲਣੀ ਪਵੇ, ਇਸ ਲਈ ਸੜਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਤਾਂ ਜੋ ਦੇਰ ਸਵੇਰ ਸਮੇਂ ਜਦੋਂ ਮਰਜੀ ਬਿਨਾਂ ਕਿਸੇ ਖਜਲ-ਖੁਆਰੀ ਦੇ ਆਇਆ-ਜਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਆਪਣੀ ਜਿੰਦਗੀ ਬਤੀਤ ਕਰਨ ਲਈ ਸ਼ਲਾਘਾਯੋਗ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਵਰਗ ਦਾ ਵਿਕਾਸ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਪਾਰਟੀਬਾਜੀ ਦੇ ਹਰੇਕ ਗਲੀ-ਮੁਹੱਲੇ, ਸ਼ਹਿਰ-ਪਿੰਡ ਆਦਿ ਵਿਖੇ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਿਆਂਦੀ ਗਈ ਹੈ ਤਾਂ ਜੋ ਆਲਾ-ਦੁਆਲਾ ਸਹੂਲਤਾਂ ਨਾਲ ਭਰਪੂਰ ਹੋਵੇ।

ਇਸ ਮੌਕੇ ਬਲਾਕ ਪ੍ਰਧਾਨ ਸ਼ਿਵ ਜਜੋਰੀਆ, ਬਲਾਕ ਪ੍ਰਧਾਨ ਸੰਦੀਪ ਚਲਾਣਾ, ਬਬਲੀ ਰੇਵਾੜੀਆ, ਬਿੱਟੂ ਸੇਤੀਆ, ਸ਼ਾਮ ਲਾਲ ਗਾਂਧੀ, ਸੁਨੀਲ ਮੈਣੀ, ਕ੍ਰਿਸ਼ਨ ਕੰਬੋਜ, ਗੁਰਪ੍ਰੀਤ ਸਿੰਘ , ਸੰਜੇ ਕੁਮਾਰ, ਦੀਪਕ ਕੁਮਾਰ, ਹਰਨੇਕ ਸਿੰਘ ਹਾਜਰ ਸਨ।