ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨਾਲ ਮੁਲਾਕਾਤ

Sorry, this news is not available in your requested language. Please see here.

ਜਖਮੀ ਕਿਸਾਨਾਂ/ਹੋਰਾਂ ਦੇ ਕੀਤੇ ਬਿਆਨ ਦਰਜ
31 ਜੁਲਾਈ ਤੱਕ ਸਰਕਾਰ ਨੂੰ ਸੌਂਪੇਗੀ ਆਪਣੀ ਰਿਪੋਰਟ
ਅੰਮ੍ਰਿਤਸਰ, 7 ਜੁਲਾਈ 2021
ਵੱਖ ਵੱਖ ਰਾਜਨੀਕ ਪਾਰਟੀਆਂ ਦੇ ਅਗੂਆਂ ਵੱਲੋਂ ਵਿਧਾਨ ਸਭਾ ਸਪੀਕਰ ਅਤੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਗਈ ਸੀ ਕਿ ਕਿਸਾਨ ਅੰਦੋਲਨ ਦੌਰਾਨ ਤਸੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦਾ ਹਾਲਚਾਲ ਜਾਣਿਆ ਜਾਵੇ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇ, ਇਸ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਇਕ ਵਿਧਾਨ ਸਭਾ ਕਮੇਟੀ ਗਠਿਤ ਕੀਤੀ ਗਈ ਜਿਸ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਇਹ ਕਮੇਟੀ ਵੱਖ ਵੱਖ ਜਿਲਿ੍ਹਆਂ ਵਿੱਚ ਜਾ ਕੇ ਤਿੰਨ ਕਾਲੇ ਕਾਨੂੰਨਾਂ ਦੌਰਾਨ ਅੰਦੋਲਨ ਸਮੇਂ ਜਖਮੀ ਹੋਏ ਅਤੇ ਦਿੱਲੀ ਪੁਲਿਸ ਦੁਆਰਾ ਤਸ਼ੱਦਦ ਕੀਤੇ ਗਏ ਕਿਸਾਨਾਂ ਦੇ ਬਿਆਨ ਦਰਜ ਕਰ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਗਿੱਲ ਦੇ ਵਿਧਾਇਕ ਸ੍ਰ ਕੁਲਦੀਪ ਸਿੰਘ ਵੈਦ ਦੀ ਅਗਵਾਈ ਵਾਲੀ ਕਮੇਟੀ ਜਿਸ ਵਿੱਚ ਸ੍ਰ ਫਤਿਹ ਜੰਗ ਸਿੰਘ ਬਾਜਵਾ, ਸ੍ਰ ਕੁਲਦੀਪ ਸਿੰਘ ਜੀਰਾ (ਦੋਵੇਂ ਅੱਜ ਦੀ ਮੀਟਿੰਗ ਵਿੱਚ ਹਾਜਰ ਨਹੀਂ ਸਨ), ਸ੍ਰੀਮਤੀ ਸਰਬਜੀਤ ਕੌਰ ਮਾਨੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕੀਤਾ। ਇਸ ਕਮੇਟੀ ਨੇ ਜਖਮੀ ਕਿਸਾਨਾਂ ਜਾਂ ਕਥਿਤ ਤੌਰ ਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਹੋਰਾਂ ਦੇ ਬਿਆਨ ਦਰਜ ਕੀਤੇ। ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ:ਪੀ ਸਿੰਘ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਹੋ ਰਹੇ ਅਤਿਆਚਾਰ ਬਾਰੇ ਵਿਸਥਾਰਤ ਰਿਪੋਰਟਪੇਸ਼ ਕਰਨ ਲਈ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂ ਸ਼ਾਮਲ ਕੀਤਾ ਹੈ ਅਤੇ ਇਹ ਕਮੇਟੀ 31 ਜੁਲਾਈ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ। ਸ੍ਰੀ ਵੈਦ ਨੇ ਕਿਹਾ ਕਿ ਕਮੇਟੀ ਸਰਕਾਰ ਨੂੰ ਤਜਵੀਜ਼ ਪੇਸ਼ ਕਰੇਗੀ ਕਿ ਇਨ੍ਹਾਂ ਕਿਸਾਨਾਂ ਨੂੰ ਕਾਨੂੰਨੀ ਮਦਦ ਦੇ ਨਾਲ ਨਾਲ ਆਰਥਿਕ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਮੇਟੀ ਵੱਲੋਂ ਇਹ ਵੀ ਤਜਵੀਜ਼ ਪੇਸ਼ ਕੀਤੀ ਜਾਵੇਗੀ ਕਿ ਇਹ ਸਾਰਾ ਮਸਲਾ ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਨਾਲ ਉਠਾਇਆ ਜਾਵੇ ਤਾਂ ਜੋ ਬੇਗੁਨਾਹ ਕਿਸਾਨਾਂ/ਨੌਜਵਾਨਾਂ ਤੇ ਹੋਏ ਕੇਸਾਂ ਨੂੰ ਰੱਦ ਕਰਵਾਇਆ ਜਾ ਸਕੇ।
ਚੇਅਰਮੈਨ ਨੇ ਕਿਹਾ ਕਿ ਬੜੇ ਦੁਖ ਦੀ ਗੱਲ ਹੈ ਕਿ ਦਿੱਲੀ ਪੁਲਿਸ ਵੱਲੋਂ ਕਾਲੇ ਕਾਨੂੰਨਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨੌਜਵਾਨਾਂ ਨੂੰ ਬਿਨਾਂ ਹੀ ਕਿਸੇ ਦੇਸ਼ ਤੇ ਜੇਲਾਂ ਵਿੱਚ ਬੰਦ ਕਰਕੇ ਉਨ੍ਹਾਂ ਦੇ ਪਰਚੇ ਦਰਜ ਕੀਤੇ ਗਏ ਹਨ ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਇਕ ਵਿਸਥਾਰਤ ਰਿਪੋਰਟ ਬਣਾ ਕੇ ਸਰਕਾਰ ਨੂੰ ਪੇਸ਼ ਕੀਤੀ ਜਾਵੇਗੀ। ਸ੍ਰ ਵੈਦ ਨੇ ਕਿਹਾ ਕਿ ਇਹ ਕਮੇਟੀ ਪੰਜਾਬ ਦੇ ਹਰ ਖੇਤਰ ਦਾ ਦੌਰਾ ਕਰ ਰਹੀ ਹੈ ਅਤੇ ਦਿੱਲੀ ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਅਤਿਆਚਾਰ ਤੋਂ ਪੀੜਤਾਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਤੋਂ ਪਹਿਲਾਂ ਰਿਪੋਰਟ ਵਿੱਚ ਹੋਏ ਹਰ ਤਸ਼ੱਦਦ ਨੂੰ ਉਜਾਗਰ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲਿਸ ਹੱਥੋਂ ਹੋਏ ਜੁਲਮ ਬਾਰੇ ਆਪਣੇ ਬਿਆਨ ਦਰਜ ਕਰਵਾਉਣਾ ਚਾਹੁੰਦਾ ਹੈ ਉਹ ਇਸ ਕਮੇਟੀ ਦੇ ਸਨਮੁੱਖ ਪੇਸ਼ ਹੋ ਸਕਦਾ ਹੈ।
ਇਸ ਦੌਰਾਨ ਪੀੜਤਾਂ ਨੇ ਕਮੇਟੀ ਵੱਲੋਂ ਉਨ੍ਹਾਂ ਦੀ ਮੁਸ਼ਕਲਾਂ ਸੁਣਨ ਲਈ ਸ਼ਲਾਘਾ ਵੀ ਕੀਤੀ। ਇਸ ਮੌਕੇ ਸ੍ਰੀਮਤੀ ਬਲਦੀਪ ਕੌਰ,ਵਧੀਕ ਸਕੱਤਰ ਗ੍ਰਹਿ ਮਾਮਲੇ ਵਿਭਾਗ ਚੰਡੀਗੜ੍ਹ, ਮੈਡਮ ਸੁਰਿੰਦਰਜੀਤ ਕੌਰ ਏ:ਆਈ:ਜੀ ਕਰਾਇਮ ਤੋਂ ਇਲਾਵਾ ਤਸੱਦਦ ਹੋਏ ਕਿਸਾਨ ਵੀ ਹਾਜਰ ਸਨ।
ਕੈਪਸ਼ਨ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਗਿੱਲ ਦੇ ਵਿਧਾਇਕ ਸ੍ਰ ਕੁਲਦੀਪ ਸਿੰਘ ਵੈਦ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਹੋਏ ਕਿਸਾਨਾਂ ਨਾਲ ਮੀਟਿੰਗ ਕਰਦੇ ਹੋਏ। ਨਾਲ ਨਜਰ ਆ ਰਹੇ ਹਨ ਸ੍ਰੀਮਤੀ ਸਰਬਜੀਤ ਕੌਰ ਮਾਨੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ।