ਵਿਧਾਨ ਸਭਾ ਹਲਕਾ ਉੜਮੁੜ-41 ਦੇ ਪਿੰਡ ਦਾਰਾਪੁਰ ਟਾਂਡਾ ’ਚ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Sorry, this news is not available in your requested language. Please see here.

ਹੁਸ਼ਿਆਰਪੁਰ, 9 ਜੁਲਾਈ 2021 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਵੋਟਰਾਂ ਨੂੰ ਜਾਗਰੂਕ ਕਰਨ ਲਈ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਉੜਮੁੜ-41 ਦੇ ਪਿੰਡ ਦਾਰਾਪੁਰ ਟਾਂਡਾ ਵਿਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਉੜਮੁੜ-41 ਦੇ ਚੋਣ ਰਜਿਸਟਰੇਸ਼ਨ ਅਫ਼ਸਰ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਂਪ ਦੌਰਾਨ ਸੁਪਰਵਾਈਜਰ ਰਵਿੰਦਰ ਕੁਮਾਰ ਬੂਥ ਨੰਬਰ 123 ਦੇ ਬੀ.ਐਲ.ਓ., ਬੂਥ ਨੰਬਰ 124 ਦੇ ਪ੍ਰਦੂਮਨ ਮਲਹੋਤਰਾ ਅਤੇ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਨੇ ਉੜਮੁੜ-41 ਦੇ ਲੋਕਾਂ ਨੂੰ ਵੋਟ ਬਨਾਉਣ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਇਨ੍ਹਾਂ ਸਾਰੇ ਅਧਿਕਾਰੀਆਂ ਨੇ ਦੱਸਿਆ ਕਿ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰ ਵਿਅਕਤੀ ਲਈ ਵੋਟ ਬਨਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਵਿਸ਼ੇਸ਼ ਯਤਨਾਂ ਰਾਹੀਂ ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਯੋਗ ਉਮੀਦਵਾਰਾਂ ਨੂੰ ਵੋਟ ਸਬੰਧੀ ਜ਼ਰੂਰੀ ਫਾਰਮ ਭਰ ਕੇ ਦਸਤਾਵੇਜ ਰਾਹੀਂ ਵੋਟ ਬਨਾਉਣ ਦੀ ਪ੍ਰਕ੍ਰਿਆ ਨੂੰ ਅਮਲੀਜਾਮਾ ਪਹਿਨਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿਚ 18 ਤੋਂ 21 ਸਾਲ ਦੇ ਨਵੇਂ ਵੋਟਰਾਂ ਦੀ ਵੋਟ ਬਨਾਉਣ ਨੂੰ ਪਹਿਲ ਦਿੱਤੀ ਗਈ।