ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਲਗਾਏ ਗਏ ਪੌਦੇ

Sorry, this news is not available in your requested language. Please see here.

ਜ਼ਿਲ੍ਹਾ ਵਾਸੀਆਂ ਨੂੰ ਕਪੜੇ ਦੇ ਬਣੇ ਬੈਗਾਂ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ
ਫ਼ਾਜ਼ਿਲਕਾ, 5 ਜੂਨ 2020
ਵਿਸ਼ਵ ਵਾਤਾਵਰਣ ਦਿਵਸ ਮੌਕੇ ਨਗਰ ਕੌਂਸਲ ਫ਼ਾਜ਼ਿਲਕਾ ਵੱਲੋਂ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਸਾਫ਼-ਸੁਥਰਾ ਵਾਤਾਵਰਣ ਬਰਕਰਾਰ ਰੱਖਣ ਲਈ ਰੁੱਖਾਂ ਦਾ ਬਹੁਤ ਮਹੱਤਵਪੂਰਨ ਰੋਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਕੰਮ ਪੌਦੇ ਲਗਾਉਣ ਤੱਕ ਹੀ ਖਤਮ ਨਹੀਂ ਹੁੰਦਾ ਸਗੋਂ ਇਸ ਦੀ ਸਾਂਭ-ਸੰਭਾਲ ਬਹਤੁ ਜ਼ਰੂਰੀ ਹੈ।
ਕਾਰਜ ਸਾਧਕ ਅਫਸਰ ਸ੍ਰੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਅਤੇ ਥਾਵਾਂ `ਤੇ 500 ਪੌਦਾ ਲਗਾਇਆ ਜਾਵੇਗਾ ਜਿਸ ਨਾਲ ਸ਼ਹਿਰ ਹਰਿਆ-ਭਰਿਆ ਨਜਰ ਆਵੇਗਾ। ਉਨ੍ਹਾਂ ਕਿਹਾ ਕਿ ਹਰਿਆਲੀ ਹੋਣ `ਤੇ ਕਈ ਬਿਮਾਰੀਆਂ ਦਾ ਖਾਤਮਾ ਹੁੰਦਾ ਹੈ, ਸਾਨੂੰ ਸ਼ੁੱਧ ਹਵਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਰੁੱਖ ਜਿਥੇ ਠੰਡੀ ਹਵਾ ਦਿੰਦੇ ਹਨ ਉਥੇ ਆਕਸੀਜ਼ਨ ਦੀ ਘਾਟ ਵੀ ਨਹੀਂ ਹੁੰਦੀ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਵਾਸੀਆਂ ਨੂੰ ਪਲਾਸਟਿਕ ਦੇ ਬਣੇ ਪੋਲੀਥੀਨ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਜਦੋਂ ਵੀ ਬਜਾਰ ਖਰੀਦਦਾਰੀ ਕਰਨ ਜਾਣ ਤਾਂ ਕਪੜੇ ਦੇ ਬਣੇ ਕੈਰੀ ਬੈਗ ਨਾਲ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ `ਤੇ ਕਪੜੇ ਦੇ ਬਣੇ ਬੈਗ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ `ਚ ਕੱਪੜੇ ਦੇ ਬਣੇ 500 ਬੈਗਾਂ ਦੀ ਵੰਡ ਕੀਤੀ ਜਾਵੇਗੀ ਜਿਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਬੈਗ ਪਸ਼ੂਆਂ ਲਈ ਵੀ ਹਾਨੀਕਾਰਕ ਹੁੰਦੇ ਹਨ, ਇਸ ਲਈ ਕੱਪੜੇ ਦੇ ਬਣੇ ਬੈਗਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਸੈਨੇਟਰੀ ਇੰਸਪੈਕਟਰ ਨਰੇਸ਼ ਖੇੜਾ, ਸੀ.ਐਫ. ਗੁਰਵਿੰਦਰ ਸਿੰਘ, ਸੰਤੋਸ਼ ਰਾਣੀ, ਰਾਜ ਕੁਮਾਰੀ ਹਾਜ਼ਰ ਸਨ।