ਵੀਰਵਾਰ ਨੂੰ 330 ਨੇ ਕਰੋਨਾ `ਤੇ ਪਾਈ ਫਤਿਹ, 122 ਆਏ ਨਵੇਂ ਪਾਜੀਟਿਵ ਕੇਸ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਬਣਾਈ ਜਾਵੇ ਯਕੀਨੀ
ਫਾਜ਼ਿਲਕਾ, 3 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਰੋਨਾ `ਤੇ ਕਾਬੂ ਪਾਉਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਹੋਣੀ ਲਾਜ਼ਮੀ ਹੈ ਤਾਂ ਹੀ ਕਰੋਨਾ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾ ਸਕਦਾ ਹੈ। ਕਰੋਨਾ ਨੂੰ ਖਤਮ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀ ਇਕਜੁਟ ਹੋ ਕੇ ਲਗੇ ਹੋਏ ਹਨ ਤੇ ਜ਼ਿਲ੍ਹਾ ਵਾਸੀ ਵੀ ਆਪਣਾ ਸਹਿਯੋਗ ਦੇ ਰਹੇ ਹਨ। ਇਸੇ ਤਰ੍ਹਾਂ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਦਾ ਸਹਿਯੋਗ ਦਿੰਦੇ ਰਹਿਣ ਤਾਂ ਜਲਦ ਹੀ ਅਸੀਂ ਕਰੋਨਾ ਜੰਗ `ਤੇ ਫਤਿਹ ਪਾ ਲਵਾਂਗੇ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲਿੰਗ ਅਤੇ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਕਰੋਨਾ ਖਿਲਾਫ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਬੀਤੇ ਦਿਨ ਤੱਕ 2 ਲੱਖ 9 ਹਜ਼ਾਰ 341 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਵੇਂ ਨਵੇਂ ਕੇਸਾਂ ਵਿਚ ਕਮੀ ਆਈ ਹੈ, ਪਰ ਸਾਨੂੰ ਅਜੇ ਵੀ ਸਾਰਿਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਵੀ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾ ਅੰਦਰ ਵੀ ਅੱਗੇ ਨਾਲੋਂ ਵਧੇਰੇ ਜਾਗਰੂਕਤਾ ਆਈ ਹੈ ਅਤੇ ਲੋਕ ਸਾਵਧਾਨੀਆਂ ਦੀ ਪਾਲਣਾ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ 16928 ਜਣੇ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 18929 ਜਣੇ ਪਾਜੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜਿਥੇ ਅੱਜ 330 ਜਣਿਆ ਨੇ ਕਰੋਨਾ `ਤੇ ਫਤਿਹ ਹਾਸਲ ਕੀਤੀ ਹੈ ਉਥੇ 122 ਜਣੇ ਕਰੋਨਾ ਦੀ ਚਪੇਟ ਵਿਚ ਆਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 1540 ਅਤੇ ਮੌਤਾਂ ਦਾ ਆਂਕੜਾ 461 ਹੋ ਗਿਆ ਹੈ।