ਵੋਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੋਟਰ-ਹੈਲਪਲਾਈਨ ਐਪ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ

Sorry, this news is not available in your requested language. Please see here.

ਰੂਪਨਗਰ, 10 ਨਵੰਬਰ:

ਲੋਕ ਸਭਾ ਚੋਣਾਂ 2024 ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਦੇ ਆਦੇਸ਼ਾਂ ਅਨੁਸਾਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਰੂਪਨਗਰ ਸ. ਹਰਬੰਸ ਸਿੰਘ ਦੀ ਅਗਵਾਈ ਵਿਚ ਵੋਟਰਾਂ ਨੂੰ ਵੋਟਰ ਹੈਲਪਲਾਈਨ ਐਪ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ-ਕਮ-ਨੋਡਲ ਅਫ਼ਸਰ ਸ਼੍ਰੀ ਰੁਪੇਸ਼ ਕੁਮਾਰ ਸਵੀਪ-50 ਰੂਪਨਗਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀ ਸੁਰਿੰਦਰਪਾਲ ਸਿੰਘ ਵਿਧਾਨ ਸਭਾ ਚੋਣ ਹਲਕਾ 50 ਵਿਚ ਸਵੀਪ ਗਤੀਵਿਧੀਆਂ ਅਧੀਨ ਬੀ.ਐਲ.ਓਜ਼/ਸੁਪਰਵਾਈਜ਼ਰ ਅਤੇ ਵਿਦਿਅਕ ਸੰਸਥਾਵਾਂ ਦੇ ਵੋਟਰ ਅਵੇਅਰਨੈਸ ਕੋਆਰਡੀਨੇਟਰਾਂ ਰਾਹੀਂ ਵੋਟਰਾਂ ਨੂੰ ਵੋਟਰ ਹੈਲਪਲਾਈਨ ਐਪ ਸਬੰਧੀ ਐਪ ਨੂੰ ਡਾਊਨਲੋਡ ਕਰਨ ਹਿੱਤ ਜਾਣਕਾਰੀ ਪ੍ਰਦਾਨ ਕਰਵਾਈ ਗਈ ਤਾਂ ਜੋ ਵੋਟਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਉਤੇ ਕੀਤਾ ਜਾ ਸਕੇ।

ਇਸ ਮੌਕੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਹਿੱਤ ਜਾਰੀ ਸਲੋਗਨ ਵੋਟ ਕਰੇਗਾ ਰੂਪਨਗਰ ਅਧੀਨ ਐਪ ਰਾਹੀਂ ਆਨਲਾਈਨ ਆਪਣੇ ਈ-ਐਪਿਕ ਕਾਰਡ ਸਬੰਧੀ ਵੀ ਜਾਣਕਾਰੀ ਦਿੱਤੀ ਗਈ।