ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮਦਿਨ ਮੌਕੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਕਰਵਾਇਆ ਗਿਆ ਸਮਾਗਮ

Sorry, this news is not available in your requested language. Please see here.

ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮਦਿਨ ਮੌਕੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਕਰਵਾਇਆ ਗਿਆ ਸਮਾਗਮ

–ਹਰ ਇੱਕ ਬੱਚਾ ਅਥਾਹ ਪ੍ਰਤਿਭਾ ਨਾਲ ਲਬਰੇਜ਼ ਹੈ, ਲੋੜ ਹੈ ਉਸਨੂੰ ਸਿਰਫ ਦਿਸ਼ਾ ਦੇਣ ਦੀ, ਡਿਪਟੀ ਕਮਿਸ਼ਨਰ
–ਸ਼ਹੀਦ ਭਗਤ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਗਏ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਗਿਆ ਸਨਮਾਨਤ

ਬਰਨਾਲਾ, 28 ਸਤੰਬਰ

ਸ਼ਹੀਦ – ਏ -ਆਜ਼ਮ ਭਗਤ ਸਿੰਘ ਜੀ ਦੇ 115ਵੇਂ ਜਨਮਦਿਨ ਮੌਕੇ ਜ਼ਿਲ੍ਹਾ ਸਿਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ ਹਰੀਸ਼  ਨਈਅਰ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਅਤੇ ਪੀ. ਜੀ. ਓ ਸ਼੍ਰੀ ਸੁਖਪਾਲ ਸਿੰਘ ਵਿਦਿਆਰਥੀਆਂ ਦੇ ਮੁਖਾਤਬ ਹੋਏ।

ਇਸ ਮੌਕੇ ਵਿਦਿਆਰਥੀਆਂ ਨਾਲ ਗੱਲ ਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਕਿਹਾ ਕਿ ਹਰ ਇੱਕ ਬੱਚਾ ਪ੍ਰਤਿਭਾ ਨਾਲ ਲਬਰੇਜ਼ ਹੈ ਅਤੇ ਜੇਕਰ ਬੱਚਿਆਂ ਨੂੰ ਸਹੀ ਦਿਸ਼ਾ ਦਿੱਤੀ ਜਾਵੇ ਤਾਂ ਉਹ ਆਪਣਾ ਮੁਕਾਮ ਜ਼ਰੂਰ ਹਾਸਲ ਕਰਦੇ ਹਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਬੱਚਿਆਂ ਨੂੰ ਪ੍ਰੇਰਿਆ ਕਿ ਉਹ ਆਪਣੀ ਪੜ੍ਹਾਈ ਪੂਰੀ ਤਨਦੇਹੀ ਨਾਲ ਕਰਨ ਅਤੇ ਨਾਲ ਹੀ ਛੋਟੀ ਉਮਰੇ ਹੀ ਜੀਵਨ ਵਿੱਚ ਆਪਣਾ ਟੀਚਾ ਮਿੱਥ ਲੈਣ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਕੁਮਾਰ ਮਲਿਕ ਨੇ ਆਪਣੇ ਤਜੁਰਬੇ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਇਨਸਾਨ ਆਪਣਾ ਟੀਚਾ ਨਿਸ਼ਚਤ ਕਰਕੇ ਉਸਨੂੰ ਪੂਰਾ ਕਰਨ ਦੀ ਠਾਣ ਲਾਵੇ ਤਾਂ ਉਸਨੂੰ ਕੋਈ ਵੀ ਹਰਾ ਨਹੀਂ ਸਕਦਾ।

ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਸ਼੍ਰੀ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਕੂਲ ਦੇ ਮੈਰਿਟ ‘ਚ ਆਉਣ ਵਾਲੇ ਦਸਵੀਂ ਦੇ ਵਿਦਿਆਰਥੀਆਂ ਡਾ ਇੱਕ ਵੱਖਰਾ ਗਰੁੱਪ ਬਣਾਇਆ ਗਿਆ ਹੈ ਜਿਨ੍ਹਾਂ ਉੱਤੇ ਵਧੇਰੀ ਮਿਹਨਤ ਕੀਤੀ ਜਾਵੇਗੀ ਤਾਂ ਜੋ ਉਹ ਬੋਰਡ ਦੀ ਪ੍ਰੀਖਿਆ ‘ਚ ਵੀ ਮੈਰਿਟ ‘ਚ ਸਥਾਨ ਹਾਸਲ ਕਰਨ। ਇਸ ਪ੍ਰੋਜੈਕਟ ਦਾ ਨਾਂ ਮਿਸ਼ਨ ਮੈਰਿਟ ਰਖਿਆ ਗਿਆ ਹੈ।

ਉਹਨਾਂ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ ਯਾਦ ਵਿੱਚ ਵਿੱਦਿਅਕ ਮੁਕਾਬਲੇ ਕਰਵਾਏ ਗਏ ਸਨ ਜਿਨ੍ਹਾਂ ਦੇ ਜੇਤੂਆਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਸੁਨਣ ਚ ਅਸਮਰਥ) ਦੇ ਪੇਂਟਿੰਗ ਮੁਕਾਬਲਿਆਂ ਦੇ ਨਤੀਜੇ ਇਸ ਤਰ੍ਹਾਂ ਰਹੇ :  ਆਰ. ਆਰ. ਸੰਘੇੜਾ ਤੋਂ ਹਰਜੋਤ ਸਿੰਘ ਨੇ ਪਹਿਲਾ ਅਤੇ ਜਸਪ੍ਰੀਤ ਸਿੰਘ ਨੇ ਦੂਸਰਾ ਅਤੇ ਐੱਸ.ਬੀ.ਆਰ.ਸੀ. ਤੋਂ ਗਗਨਦੀਪ ਰਾਮ ਨੇ ਤੀਸਰਾ ਸਥਾਨ ਹਾਸਲ ਕੀਤਾ।

ਪੇਂਟਿੰਗ ਮੁਕਾਬਲੇ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਅੱਖਾਂ ਤੋਂ ਅਸਮਰਥ) ਕੈਟਾਗਰੀ ‘ਚ  ਸਰਕਾਰੀ ਸੀਨੀ. ਸੈਕੰ. ਸਕੂਲ, ਸਹਿਣਾ (ਮੁੰਡੇ) ਤੋਂ ਗੁਰਦਿੱਤਾ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪੇਂਟਿੰਗ ਮੁਕਾਬਲੇ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਬੌਧਿਕ ਅਪੰਗਤਾ) ਕੈਟਾਗਰੀ ਚ ਐੱਸ.ਬੀ.ਆਰ.ਸੀ. ਤੋਂ ਸ਼ਿਵਾਨੀ, ਗੁਰਸੇਵਕ ਸਿੰਘ ਅਤੇ ਖੁਸ਼ਵਿੰਦਰ ਸਿੰਘ ਨੇ ਪਹਿਲ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।