ਸ਼੍ਰੀ ਗੁਰੂ ਤੇਗ ਬਹਦਾਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲਾ ਸ਼ੁਰੂ

Sorry, this news is not available in your requested language. Please see here.

ਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਫਰੀਦਕੋਟ
ਫਰੀਦਕੋਟ 8,ਮਈ ,2021 ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜ਼ਿਲਾ ਫ਼ਰੀਦਕੋਟ ਅੰਦਰ ਸ਼੍ਰੀ ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਯੋਗ ਸਰਪ੍ਰਸਤੀ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸੱਤਪਾਲ, ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਅਗਵਾਈ ਹੇਠ ਆਰੰਭ ਹੋ ਗਏ ਹਨ। ਇਸ ਲੜੀ ਤਹਿਤ ਲੇਖ ਮੁਕਾਬਲੇ ‘ਚ ਵਿਦਿਆਰਥੀਆਂ ‘ਚ ਭਾਰੀ ਦਿਲਚਪਸੀ ਵੇਖਣ ਨੂੰ ਮਿਲ ਰਹੀ ਹੈ। ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜ਼ਿਲੇ ਦੇ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਇੰਚਾਰਜ਼, ਮੁੱਖ ਅਧਿਆਪਕ ਅਤੇ ਪ੍ਰਿੰਸੀਪਲ ਸਾਹਿਬਾਨ ਦੀ ਦੇਖ ਹੇਠ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਵੱਖ-ਵੱਖ ਮੁਕਾਬਲਿਆਂ ‘ਚ ਭਾਗ ਲੈਂਦਿਆਂ ਵਿਦਿਆਰਥੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ, ਸ਼ਹਾਦਤ, ਉਪਦੇਸ਼ ਬਾਰੇ ਵੱਧ ਤੋਂ ਵੱਧ ਗਿਆਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਮਿਹਨਤੀ ਅਧਿਆਪਕਾਂ ਦੀ ਬਦੌਲਤ ਵਿਦਿਆਰਥੀ ਆਲਲਾਈਨ ਮੁਕਾਬਲੇ ‘ਚ ਭਾਗ ਲੈ ਕੇ ਜਿੱਥੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦੇ ਪ੍ਰਗਟਾਵਾ ਕਰ ਰਹੇ ਉੱਥੇ ਆਪਣੀ ਲਿਖਣ ਕਲਾ ਨੂੰ ਵੀ ਨਿਖਾਰ ਰਹੇ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਉਂਦੇ ਦਿਨਾਂ ‘ਚ ਕਵਿਤਾ, ਸਲੋਗਨ ਅਤੇ ਭਾਸ਼ਣ ਦੇ ਮੁਕਾਬਲੇ ਸਕੂਲ ਪੱਧਰ,ਬਲਾਕ ਪੱਧਰ, ਜ਼ਿਲਾ ਪੱਧਰ ਤੇ ਰਾਜ ਪੱਧਰ ਤੇ ਕਰਵਾਏ ਜਾ ਰਹੇ ਹਨ। ਇਸ ਮੌਕੇ ਵਿਦਿਅਕ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫ਼ਸਰ ਸੈਕੰਡਰੀ ਜਸਬੀਰ ਸਿੰਘ ਜੱਸੀ ਵੀ ਹਾਜ਼ਰ ਸਨ।