ਸ਼੍ਰੋਮਣੀ ਅਕਾਲੀ ਦਲ ਨੇ ਭਾਈਚਾਰਕ ਸਲਾਹਕਾਰ ਕਮੇਟੀਆਂ ਦੇ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਹਟਾਏ

Sukhbir Singh Badal

Sorry, this news is not available in your requested language. Please see here.

ਸ. ਸੁਖਬੀਰ ਸਿੰਘ ਬਾਦਲ ਆਪ ਨਿਜੀ ਤੌਰ ਤੇ ਇਹਨਾਂ ਕਮੇਟੀਆਂ ਦੀਆਂ ਮੀਟਿੰਗਾਂ ਕਰਨਗੇ : ਡਾ. ਚੀਮਾ।
ਚੰਡੀਗੜ੍ਹ 2 ਜੂਨ 2021  ਸ਼੍ਰੋਮਣੀ ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜਬੂਤ ਕਰਨ ਹਿਤ ਪਿਛਲੇ ਦਿਨੀ ਵੱਖ-ਵੱਖ ਭਾਈਚਾਰਿਆਂ ਦੀਆਂ ਬਣਾਈਆਂ ਗਈਆਂ ਸਲਾਹਕਾਰ ਕਮੇਟੀਆਂ ਦੀ ਪ੍ਰਧਾਨਗੀ ਖੁਦ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਿਆ ਕਰਨਗੇ।
ਇਸ ਸਬੰਧ ਵਿੱਚ ਜਾਰੀ ਇੱਕ ਪ੍ਰੈਸ ਨੋਟ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਬਣਾਏ ਗਏ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਲਗਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਰੇ ਭਾਈਚਾਰਿਆਂ ਦਾ ਬੇਹੱਦ ਸਤਿਕਾਰ ਕਰਦਾ ਹੈ ਅਤੇ ਇਹਨਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂੁਆਂ ਅਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਲਈ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਤਨਦੇਹੀ ਦੇ ਨਾਲ ਪਾਰਟੀ ਦੀ ਸੇਵਾ ਕੀਤੀ ਹੈ। ਇਸ ਲਈ ਇਹਨਾਂ ਆਗੂੁਆਂ ਦੀ ਪਾਰਟੀ ਵਿੱਚ ਸ਼ਕਤੀ ਨੂੂੰ ਹੋਰ ਵਧਾਉਣ ਵਾਸਤੇ ਅਤੇ ਵੱਖ-ਵੱਖ ਭਾਈਚਾਰਿਆਂ ਵਿੱਚ ਕੰਮ ਕਰਨ ਵਾਲੇ ਆਗੂੁਆਂ ਦੇ ਤਜਰਬੇ ਦਾ ਹੋਰ ਲਾਭ ਲੈਣ ਵਾਸਤੇ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਤ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ। ਪਰ ਕੁਝ ਲੋਕਾਂ ਵੱਲੋਂ ਇਹਨਾਂ ਕਮੇਟੀਆਂ ਦੇ ਕੋਆਰਡੀਨੇਟਰਾਂ ਅਤੇ ਸਹਾਇਕ ਕੋਆਰਡੀਨੇਟਰਾਂ ਦੀ ਨਿਯੁਕਤੀ ਨੂੂੰ ਲੈ ਕੇ ਗਲਤ ਅਰਥ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਨੂੰ ਰੋਕਦੇ ਹੋਏ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਇਹਨਾਂ ਸਾਰੇ ਭਾਈਚਾਰਿਆਂ ਦੇ ਆਗੂਆਂ ਦੀਆਂ ਮੀਟਿੰਗਾਂ ਖੁਦ ਆਪ ਕਰਿਆ ਕਰਨਗੇ ਅਤੇ ਵਿੱਚ ਵਿਚਾਲੇ ਕੋਈ ਵੀ ਕੋਆਰਡੀਨੇਟਰ ਜਾਂ ਸਹਾਇਕ ਕੋਆਰਡੀਨੇਟਰ ਨਹੀਂ ਹੋਵੇਗਾ।