ਸਕੂਲਾਂ ਅਤੇ ਆਂਗਨਵਾੜੀ ਸੈਂਟਰ ਵਿਖੇ ਅੱਜ ਖਿਲਾਈਆਂ ਜਾਣਗੀਆ ਅਲਬੈਂਡਾਜੋਲ  ਦੀਆ ਗੋਲੀਆਂ

Sorry, this news is not available in your requested language. Please see here.

ਸਿਹਤ ਵਿਭਾਗ ਵਲੋ ਡੀ ਵਾਰਮਿੰਗ  ਡੇ  ਮੌਕੇ ਸਿਹਤ ਟੀਮਾ ਦਾ ਕੀਤਾ ਗਠਨ
ਫਾਜ਼ਿਲਕਾ  27 ਨਵੰਬਰ 2024
ਸਿਹਤ ਵਿਭਾਗ ਵਲੋ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੁਲਾਂ ਅਤੇ ਆਂਗਨਵਾੜੀ ਸੈਂਟਰ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਣ ਲਈ ਐਲਬੇਂਡਾਜ਼ੋਲ ਦਵਾਈ ਅੱਜ ਖੁਆਈ ਜਾਵੇਗੀ। ਇਸ ਸੰਬਧੀ ਅੱਜ ਦੱਫਤਰ ਸਿਵਿਲ ਸਰਜਨ ਵਿਖੇ ਤਿਆਰੀਆ ਕਰ ਲਈ ਗਈ ਹੈ. ਜਿਸ ਵਿਚ ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਕਵਿਤਾ ਸਿੰਘ, ਜਿਲਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ,  ਡੈਂਟਲ ਅਫਸਰ ਡਾਕਟਰ ਏਰਿਕ , ਮਾਸ ਮੀਡੀਆ ਬ੍ਰਾਂਚ ਤੋ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ, ਸੁਖਦੇਵ ਸਿੰਘ, ਜਿਲਾ ਕੋਆਰਡੀਨੇਟਰ ਬਲਜੀਤ ਸਿੰਘ ਹਾਜਰ ਸੀ ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਕਟਰ ਕਵਿਤਾ ਸਿੰਘ ਅਤੇ ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ ਪਿੰਡਾਂ ਦੇ 1 ਤੋਂ 19 ਸਾਲ ਦੇ ਲਗਭਗ 713 ਸਕੁਲ ਅਤੇ 1060 ਆਂਗਨਵਾੜੀ  ਸੈਂਟਰ ਵਿਖੇ 3 ਲੱਖ 15 ਹਾਜਰ ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਜਿਨਾਂ ਲਈ ਮੈਡੀਕਲ ਟੀਮਾ ਦਾ ਗਠਨ ਕੀਤਾ ਗਿਆ ਹੈ। ਇਸ ਸੰਬਧੀ ਸਾਰੇ ਐਸ.ਐਮ. ਓਜ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਬੱਚਿਆਂ ਵਿੱਚ ਖੂਨ ਦੀ ਕਮੀ ਦਾ ਇਕ ਕਾਰਨ ਪੇਟ ਦੇ ਕੀੜੇ ਵੀ ਹਨ ਜਿਸ ਵਿਚ ਇਹ ਗੋਲੀ ਦੇ ਕਾਫੀ ਫਾਇਦੇ ਹਨ. ਇਸ ਨਾਲ ਬੱਚਿਆਂ ਦੇ ਮਾਨਸਿਕ ਅਤੇ ਸ਼ਰੀਰਕ ਵਿਕਾਸ ਵਿੱਚ ਵੀ ਰੁਕਾਵਟ  ਆਉਂਦੀ ਹੈ ਤਾਂ ਦੂਰ ਹੋ ਜਾਂਦੀ ਹੈ ਅਤੇ ਬੱਚੇ ਦਾ ਸਹੀ ਤਰੀਕੇ ਨਾਲ ਮਾਨਸਿਕ ਅਤੇ ਸਰੀਰਿਕ ਵਿਕਾਸ ਹੁੰਦਾ ਹੈ।
ਇਸ ਲਈ ਸਾਫ਼ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਣਾ ਖਾਣ ਤੋਂ ਪਹਿਲਾਂ ਤੇ ਬਾਅਦ ਵਿੱਚ, ਪਖਾਣੇ ਜਾਣ ਤੋਂ ਬਾਅਦ ਹੱਥਾਂ ਨੂੰ ਚੰਗੀ ਤਰ੍ਹਾਂ ਧੌਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ‘ਡੀ ਵਾਰਮਿੰਗ ਡੇ’ ਸਾਲ ਵਿੱਚ 2 ਵਾਰ ਮਨਾਇਆ ਜਾਂਦਾ ਹੈ। ਜਿਹੜੇ ਬੱਚੇ 28 ਨਵੰਬਰ ਦੇ ਦਿਨ ਦਵਾਈ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਨੂੰ 05 ਦਿਸੰਬਰ ਮੋਪ-ਅਪ ਵਾਲੇ ਦਿਨ ਦਵਾਈ ਖਿਲਾਈ ਜਾਵੇਗੀ। ਉਹਨਾਂ ਨੇ ਸਕੂਲ ਦੇ ਅਧਿਆਪਕਾਂ, ਆਈ.ਸੀ.ਡੀ.ਐਸ. ਵਿਭਾਗ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਿਹਤ ਵਿਭਾਗ ਦਾ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।