ਸਖੀ: ਵਨ ਸਟਾਪ ਸੈਂਟਰ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

Sorry, this news is not available in your requested language. Please see here.

ਬਰਨਾਲਾ, 9 ਨਵੰਬਰ:

ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਅਮਲਾ ਸਿੰਘ ਵਾਲਾ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਮੇਂ ਜਯੋਤੀ ਵੰਸ਼ (ਸੈਂਟਰ ਪ੍ਰਬੰਧਕ) ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਨੀਲਮ ਰਾਣੀ (ਆਈ.ਟੀ ਸਟਾਫ) ਵੱਲੋਂ ਸੈਂਟਰ ਦੁਆਰਾ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਸਟਾਫ ਮੈਂਬਰਾ ਨੂੰ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਗਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ ਵਿਖੇ ਪਹੁੰਚ ਕਰ ਸਕਦੀ ਹੈ। ਜਿੱਥੇ ਉਸ ਨੂੰ ਇੱਕ ਹੀ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਕਾਊਂਸਲਿੰਗ ਅਤੇ ਸ਼ੈਲਟਰ ਦੀਆਂ ਸੁਵਿਧਾਵਾਂ ਦਿੱਤੀਆ ਜਾਂਦੀਆਂ ਹਨ। ਕੋਈ ਵੀ ਪੀੜਤ ਔਰਤ ਦਫ਼ਤਰ ਦੇ ਸੰਪਰਕ ਨੰ. 01679-230181 ਅਤੇ ਵੋਮੈਨ ਹੈਲਪ ਲਾਈਨ ਨੰ. 181, 112 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ।