ਸਰਕਾਰੀ ਕਾਲਜ ਡੇਰਾਬੱਸੀ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ
ਐਸ.ਏ.ਐਸ ਨਗਰ 31 ਅਕਤੂਬਰ:
ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਅੱਜ ਮਿਤੀ 31 ਅਕਤੂਬਰ ਸੋਮਵਾਰ ਨੂੰ ਪ੍ਰਿੰਸੀਪਲ ਸ਼੍ਰੀਮਤੀ ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੀ ਐੱਨ. ਐੱਸ. ਐੱਸ. ਕਮੇਟੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਨ ਮੌਕੇ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀ ਭਵਨ ਕੋਲ ਇਕੱਤਰ ਹੋ ਕੇ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸੋਂਹ ਚੁੱਕੀ। ਵਿਦਿਆਰਥੀਆਂ ਨੇ ਦੇਸ਼ ਦੀ ਸੁਰੱਖਿਆ ਨੂੰ ਬਣਾਈ ਰੱਖਣ ਅਤੇ ਇਸ ਮਕਸਦ ਲਈ ਖੁਦ ਨੂੰ ਸਮਰਪਿਤ ਕਰਨ ਦਾ ਪ੍ਰਣ ਲਿਆ। ਪ੍ਰਿੰਸੀਪਲ ਸ੍ਰੀਮਤੀ ਕਾਮਨਾ ਗੁਪਤਾ ਨੇ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਮਜ਼ਬੂਤ ਲੋਕਤੰਤਰ ਹੈ। ਉਹਨਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਖੁਦ ਸੁਚੇਤ ਰਹਿਣ ਅਤੇ ਆਪਣੇ ਆਸ ਪਾਸ ਆਮ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

हिंदी






