ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਸਦਭਾਵਨਾ ਦੇ ਸੰਦਰਭ ਵਿੱਚ ਸਾਂਤੀ ਸੰਦੇਸ਼ ਰੈਲੀ ਦਾ ਆਯੋਜਨ

Sorry, this news is not available in your requested language. Please see here.

ਸਰਕਾਰੀ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਸਦਭਾਵਨਾ ਦੇ ਸੰਦਰਭ ਵਿੱਚ ਸਾਂਤੀ ਸੰਦੇਸ਼ ਰੈਲੀ ਦਾ ਆਯੋਜਨ
ਰੂਪਨਗਰ, 12 ਨਵੰਬਰ:
ਰਾਸ਼ਟਰੀ ਸੰਪਰਦਾਇਕ ਸਦਭਾਵ ਫਾਂਊਡੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕਾਲਜ ਰੂਪਨਗਰ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਅਤੇ ਐਨ.ਸੀ.ਸੀ. ਦੇ ਸਹਿਯੋਗ ਨਾਲ 19 ਨਵੰਬਰ ਤੋਂ 25 ਨਵੰਬਰ 2022 ਤੱਕ ਸਦਭਾਵਨਾ ਏਕਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਸੰਪ੍ਰਦਾਇਕ ਸਦਭਾਵਨਾ ਬਣਾਈ ਰੱਖਣ ਲਈ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਰੈੱਡ ਰਿਬਨ ਕਲੱਬ ਅਤੇ ਐਨ.ਸੀ.ਸੀ. ਯੂਨਿਟ ਵੱਲੋਂ ਕੀਤੇ ਜਾ ਰਹੇ ਇਸ ਉੱਦਮ ਦੀ ਸ਼ਲਾਘਾ ਕੀਤੀ।
ਇਸ ਸੰਦਰਭ ਵਿੱਚ ਵਿਦਿਆਰਥੀਆਂ ਵੱਲੋਂ ਡਾ. ਅਨੂ ਸ਼ਰਮਾਂ, ਪ੍ਰੋ. ਰਵਨੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਨਵਨੀਤ ਕੌਰ, ਪ੍ਰੋ. ਨਵਜੋਤ ਕੌਰ ਦੀ ਅਗਵਾਈ ਹੇਠ ਸਾਂਤੀ ਸੰਦੇਸ਼ ਸਬੰਧੀ ਇੱਕ ਜਾਗਰੂਕਤਾ ਰੈਲੀ ਕੱਢੀ ਕੀਤੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ ਸਾਂਤੀ ਸੰਦੇਸ਼ ਦਿੰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ. ਨਿਰਮਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਨਾਲ ਆਮ ਲੋਕਾਂ ਵਿੱਚ ਚੇਤਨਾ ਪੈਦਾ ਕਰਨ ਅਤੇ ਰਾਸ਼ਟਰੀ ਸਿੱਖਿਆ ਦਿਵਸ ਦੇ ਮਹੱਤਵ ਤੋਂ ਵੀ ਜਾਣੂ ਕਰਵਾਇਆ। ਸਾਂਤੀ ਦਾ ਸੰਦੇਸ਼ ਦਿੰਦਿਆਂ ਰੈਲੀ ਕਾਲਜ ਕੈਂਪਸ ਵਿਖੇ ਸਮਾਪਤ ਹੋਈ।