ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਅੰਤਰ-ਕਾਲਜ ਕੁਸ਼ਤੀ ਖੇਡ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Sorry, this news is not available in your requested language. Please see here.

ਰੂਪਨਗਰ, 10 ਨਵੰਬਰ:
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਕਾਲਜ ਕੁਸ਼ਤੀ ਖੇਡ ਮੁਕਾਬਲੇ ਜੋ ਕਿ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਏ, ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਚਾਰ ਮੈਡਲ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਹਨਾਂ ਖਿਡਾਰੀਆਂ ਦੇ ਕਾਲਜ ਪਹੁੰਚਣ ਤੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ ਖਿਡਾਰੀ ਮਹਿਕਦੀਪ ਸਿੰਘ ਜਿਸ ਨੇ 77 ਕਿ.ਗ੍ਰਾ. ਭਾਰ ਵਰਗ ਵਿੱਚ ਗੋਲਡ ਮੈਡਲ, ਅਮਿਤ ਠਾਕੁਰ ਨੇ 87 ਕਿ.ਗ੍ਰਾ. ਭਾਰ ਵਰਗ ਵਿੱਚ ਸਿਲਵਰ ਮੈਡਲ, ਵਿਨੈ ਸ਼ਰਮਾ 130 ਕਿ.ਗ੍ਰਾ. ਭਾਰ ਵਰਗ ਵਿੱਚ ਸਿਲਵਰ ਮੈਡਲ ਅਤੇ ਯਸ਼ ਨੇ 82 ਕਿ.ਗ੍ਰਾ. ਭਾਰ ਵਰਗ ਵਿੱਚ ਬ੍ਰਾਉਜ਼ ਮੈਡਲ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਇਹਨਾਂ ਖਿਡਾਰੀਆਂ ਵਿੱਚੋਂ ਮਹਿਕਦੀਪ ਸਿੰਘ ਦੀ ਨੋਰਥ ਜੋਨ ਇੰਟਰ ਯੂਨੀਵਰਸਿਟੀ ਲਈ ਚੋਣ ਵੀ ਹੋਈ ਹੈ ਇਹ ਵੀ ਕਾਲਜ ਲਈ ਅਹਿਮ ਉਪਲਬਧੀ ਹੋਵੇਗੀ।
ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਇਸ ਮੌਕੇ ਤੇ ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਡਾ. ਹਰਮਨਦੀਪ ਕੌਰ ਅਤੇ ਡਾ. ਨਿਰਮਲ ਸਿੰਘ ਬਰਾੜ ਹਾਜ਼ਰ ਸਨ।