ਸਰਕਾਰੀ ਦਫ਼ਤਰਾਂ ਵਿਖੇ ਆਉਣ ਵਾਲੇ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ – ਈ.ਟੀ.ਓ.

Sorry, this news is not available in your requested language. Please see here.

— ਬਜੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਸਮਾਜਿਕ  ਜਿੰਮੇਵਾਰੀ

— ਮਾਹਿਰ ਡਾਕਟਰਾਂ ਵਲੋਂ ਨੱਕਕੰਨਗਲੇ ਤੇ ਅੱਖਾ ਦੀ ਕੀਤੀ ਜਾਂਚ

— ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਅੰਮ੍ਰਿਤਸਰ, 5 ਨਵੰਬਰ:

ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ  ਸਾਡੀ ਤਰੱਕੀ ਵਿਚ ਹੀ ਸਾਡੇ ਬਜ਼ੁਰਗਾ ਦਾ ਹੱਥ ਹੈ ਤੇ ਇਨਾਂ ਦੀ ਬਦੌਲਤ ਹੀ ਅਸੀਂ ਇਸ ਮੁਕਾਮ ਤੇ ਪਹੁੰਚ ਸਕੇ ਹਾਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲਿਆਨਾ ਮੰਦਿਰ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਮਨਾਉਣ ਮੌਕੇ ਕੀਤਾ। ਇਸ ਮੌਕੇ ਬਜ਼ੁਰਗ ਵਿਅਕਤੀਆਂ ਲਈ ਸਾਡੇ ਬਜ਼ੁਰਗਸਾਡਾ ਮਾਣਮੁਹਿੰਮ ਤਹਿਤ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਲੋਂ  ਸੀਨੀਅਰ ਸੀਟੀਜਨ ਨੂੰ ਦਿੱਤੀਆਂ ਜਾਂਦੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ।

ਸ: ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਕਦਮ ਹੈ ਕਿ ਹਰੇਕ ਜਿਲ੍ਹੇ ਵਿੱਚ ਜਿਲ੍ਹਾ ਪੱਧਰੀ ਸਮਾਗਮ ਕਰਕੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਕੇ ਤੇ ਹੀ ਉਨਾਂ ਦੀਆਂ ਪੈਨਸ਼ਨਾਂ ਦੇ ਫਾਰਮਆਯੁਸ਼ਮਾਨ ਕਾਰਡਮੁਫ਼ਤ ਐਨਕਾਂਦਵਾਈਆਂ ਆਦਿ ਦਿੱਤੀਆਂ ਜਾ ਰਹੀਆਂ ਹਨ। ਉਨਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਇਨਾਂ ਦੇ ਤਜ਼ੁਰਬਿਆਂ ਤੋਂ ਫਾਇਦਾ ਲੈ ਕੇ ਸਮਾਜ ਨੂੰ ਨਵੀਂ ਸੇਧ ਦੇ ਸਕਦੇ ਹਾਂ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਬਜ਼ੁਰਗਾਂ ਦਾ ਸਤਿਕਾਰ ਨਹੀਂ ਕਰਾਂਗੇ ਤਾਂ ਸਾਡੇ ਬੱਚੇ ਵੀ ਸਾਡਾ ਸਤਿਕਾਰ ਨਹੀਂ ਕਰਨਗੇ।

ਸ: ਈ.ਟੀ.ਓ ਨੇ ਕਿਹਾ ਕਿ  ਜ਼ਿਲ੍ਹੇ ਦੇ ਸਮੁੱਚੇ ਦਫ਼ਤਰਾਂ ਵਿਖੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਦਫ਼ਤਰਾਂ ਵਿਖੇ ਆਉਣ ਵਾਲੇ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਪੂਰੀ ਜੀਰੀਏਟ੍ਰਿਕ ਜਾਂਚ ਤੋਂ ਇਲਾਵਾ ਨੱਕਕੰਨਗਲੇ ਤੇ ਅੱਖਾ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ ਅਤੇ ਅੱਖਾਂ ਦੀ ਮੁਫਤ ਸਰਜਰੀ ਅਸੈਂਸਮੈਂਟ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨ ਸਕੀਮ ਅਧੀਨ ਫਾਰਮ ਭਰੇ ਗਏ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਕਾਰਡ ਮੌਕੇ ਤੇ ਬਣਾ ਕੇ ਵੰਡੇ ਗਏ।

ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਲਗਾਏ ਗਏ ਮੈਡੀਕਲ ਕੈਂਪ ਦੌਰਾਨ  1052 ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈਜਿਸ ਵਿੱਚ 170 ਈ.ਐਨ.ਟੀ ਦੇ, 147 ਆਰਥੋ ਦੇ, 150 ਜਨਰਲ ਓ.ਪੀ.ਡੀ. ਦੇ, 550 ਬਜ਼ੁਰਗਾਂ ਦੀ ਅੱਖਾਂ ਦੀ ਜਾਂਚ ਕਰਕੇ 500 ਬਜ਼ੁਰਗਾਂ ਨੂੰ ਐਨਕਾਂ ਦੀ ਵੰਡ ਕੀਤੀ ਅਤੇ 35 ਬਜ਼ੁਰਗਾਂ ਦੇ ਆਯੂਸ਼ਮਾਨ ਕਾਰਡ ਵੀ ਬਣਾਏ ਗਏ।

ਇਸ ਮੌਕੇ ਬਜ਼ੁਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਬਜ਼ੁਰਗਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।  ਇਸ ਮੌਕੇ ਕੈਬਨਿਟ ਮੰਤਰੀ ਸ: ਈ.ਟੀ.ਓ. ਆਪਣੀ ਮਾਤਾ ਜੀ ਸ੍ਰੀਮਤੀ ਸੁਰਿੰਦਰ ਕੌਰ ਨੂੰ ਵੀ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਲੈ ਕੇ ਪੁੱਜੇ।

ਇਸ ਮੌਕੇ  ਜਿਲ੍ਹਾ ਸਮਾਜਿਕ ਤੇ ਸੁਰੱਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਨੇ ਸਿਟੀਜ਼ਨਾਂ ਨੂੰ ਮਿਲਕੇ ਉਨ੍ਹਾਂ ਨੂੰ ਆਪਣੇਪਨ ਦਾ ਅਹਿਸਾਸ ਦਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਹਿਲਾਂ ਹੀ ਆਪਣੇ ਬਜੁਰਗਾਂ ਦਾ ਪੂਰਾ ਮਾਣ-ਸਤਿਕਾਰ ਕਰਦੇ ਹੋਏ ਬੁਢਾਪਾ ਪੈਨਸ਼ਨ ਅਤੇ ਹੋਰ ਸਹੂਲਤਾਂ ਬਜੁਰਗਾਂ ਨੂੰ ਪ੍ਰਦਾਨ ਕਰ ਰਹੀ ਹੈ ਅਤੇ ਬਜੁਰਗਾਂ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਬਜੁਰਗਾਂ ਦੇ ਆਸ਼ਿਰਵਾਦ ਤੋਂ ਵੱਡਾ ਕੁਝ  ਨਹੀਂ ਹੈਇਸ ਲਈ ਬਜੁਰਗਾਂ ਦਾ ਸਤਿਕਾਰ ਕਰਨਾ ਸਾਡੀ ਨੈਤਿਕ ਸਮਾਜਿਕ  ਜਿੰਮੇਵਾਰੀ ਹੈ।

ਇਸ ਮੌਕੇ ਚੇਅਰਮੈਨ ਸੂਬੇਦਾਰ ਸਨਾਖ਼ ਸਿੰਘਸਿਵਲ ਸਰਜਨ ਡਾਕਟਰ ਵਿਜੇ ਕੁਮਾਰਸਹਾਇਕ ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਕੌਰ,ਸੀਨੀਅਰ ਮੈਡੀਕਲ ਅਫਸਰ ਮਾਨਾਂਵਾਲਾ ਡਾਕਟਰ ਸੁਮੀਤ ਸਿੰਘਜ਼ਿਲਾ ਪ੍ਰੋਗ੍ਰਾਮ ਅਫਸਰ ਕੁਲਦੀਪ ਕੌਰਸੀ ਡੀ ਪੀ ਓ ਖੁਸ਼ਮੀਤ ਕੌਰਮੈਡਮ ਸੁਨੈਣਾ ਰੰਧਾਵਾਸਤਿੰਦਰ ਸਿੰਘਸ੍ਰੀ ਸੌਰਭ ਸ਼ਰਮਾਮਾਸ ਮੀਡੀਆ ਅਫਸਰ ਸ੍ਰੀਮਤੀ ਕਮਲਦੀਪ ਭੱਲਾਬਲਾਕ ਵਿਕਾਸ ਪੰਚਾਇਤ ਅਫ਼ਸਰ ਸ: ਪ੍ਰਗਟ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।