ਸਰਕਾਰੀ ਬਹੁ-ਤਕਨੀਕੀ ਕਾਲਜ ਭਿੱਖੀਵਿੰਡ ਵਿਖੇ 15 ਅਤੇ 16 ਦਸੰਬਰ ਨੂੰ ਕੀਤਾ ਜਾਵੇਗਾ ਲੋਨ ਮੇਲੇ ਦਾ ਆਯੋਜਨ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਸਵੈ-ਰੋਜ਼ਗਾਰ ਦੇ ਚਾਹਵਾਨ ਉਮੀਦਵਾਰ ਮੌਕੇ ‘ਤੇ ਹੀ ਕਰ ਸਕਣਗੇ ਲੋਨ ਲਈ ਅਪਲਾਈ
ਤਰਨ ਤਾਰਨ, 14 ਦਸੰਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਅਧੀਨ ਲੱਗ ਰਹੇ ਲੋਨ ਮੇਲਿਆਂ ਦੀ ਲੜੀ ਤਹਿਤ 15 ਅਤੇ 16 ਦਸੰਬਰ ਨੂੰ ਦੂਜੇ ਲੋਨ ਮੇਲੇ/ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ, ਨੇ ਦੱਸਿਆ ਕਿ  15 ਅਤੇ 16 ਦਸੰਬਰ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ, ਭਿੱਖੀਵਿੰਡ ਵਿਖੇ ਲੋਨ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਲੋਨ ਮੇਲੇ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 03:00 ਵਜੇ ਤੱਕ ਹੋਵੇਗਾ।
ਉਹਨਾਂ ਦੱਸਿਆ ਕਿ ਲੋਨ ਮੇਲੇ ਵਿੱਚ ਬੈਕਾਂ ਤੋਂ ਇਲਾਵਾ ਡੇਅਰੀ ਵਿਕਾਸ, ਪੰਜਾਬ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਵੈ-ਰੋਜ਼ਗਾਰ ਦੀਆਂ ਸਕੀਮਾਂ ਸਬੰਧੀ ਸਟਾਲ ਲਗਾਏ ਜਾਣਗੇ ਅਤੇ ਚਾਹਵਾਨ ਉਮੀਦਵਾਰ  ਮੌਕੇ ‘ਤੇ ਹੀ ਲੋਨ ਲਈ ਅਪਲਾਈ ਕਰ ਸਕਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਅਫਸਰ ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਨੇ ਦੱੱਸਿਆ ਕਿ ਆਪਣਾ ਕੰਮ-ਧੰਦਾ ਕਰਨ ਦੇ ਚਾਹਵਾਨ ਉਮੀਦਵਾਰ,  ਲੋਨ ਮੇਲੇ ਵਾਲੇ ਸਥਾਨ ‘ਤੇ ਆ ਕੇ ਲੋਨ ਅਪਲਾਈ ਕਰ ਸਕਦੇ ਹਨ। ਉਮੀਦਵਾਰ ਆਪਣੇ ਨਾਲ ਵਿੱਦਿਅਕ ਯੋਗਤਾ, ਜਾਤੀ, ਪੇਂਡੂ ਖੇਤਰ ਅਤੇ ਸਪੈਸ਼ਲ ਕੈਟਾਗਰੀ ਸਰਟੀਫੀਕੇਟ, ਅਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਦੀ ਕਾਪੀ, ਪ੍ਰੋਜੈਕਟ ਰਿਪੋਰਟ, 4 ਪਾਸ ਪੋਰਟ ਸਾਈਜ਼ ਫੋਟੋ ਲੈ ਕੇ ਹਾਜ਼ਰ ਹੋ ਸਕਦੇ ਹਨ। ਸਾਰੇ ਦਸਤਾਵੇਜ਼ਾਂ ਦੀਆਂ ਅਸਲ ਅਤੇ ਫੋਟੋ ਕਾਪੀਆਂ ਲੈ ਕੇ ਆਉਣਾ ਲਾਜ਼ਮੀ ਹੈ। ਉਹਨਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਨ੍ਹਾਂ ਲੋਨ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਗਈ।