ਸਰਕਾਰੀ ਮੈਡੀਕਲ ਕਾਲਜ ਦੇ ਸ਼ਤਾਬਦੀ ਸਮਾਗਮ ਨੂੰ ਮਨਾਇਆ ਜਾਵੇਗਾ ਵੱਡੇੇ ਪੱਧਰ ਤੇ

Sorry, this news is not available in your requested language. Please see here.

— ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ

— ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 60 ਲੱਖ ਲੋਕ ਕਰਵਾ ਚੁੱਕੇ ਹਨ ਇਲਾਜ

ਅੰਮ੍ਰਿਤਸਰ, 26 ਅਕਤੂਬਰ:

17 ਨਵੰਬਰ 2023 ਤੋਂ 19 ਨਵੰਬਰ 2023 ਤੱਕ ਸਰਕਾਰੀ ਮੈਡੀਕਲ ਕਾਲਜ ਦੇ 100 ਸਾਲ ਪੂਰਾ ਹੋਣ ਤੇ ਵੱਡੇ ਪੱਧਰ ਤੇ ਸਮਾਗਮ ਕਰਵਾਏ ਜਾਣਗੇਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਦੀ ਦਿੱਖ ਨੂੰ ਸਵਾਰਿਆ ਜਾਵੇਗਾ। ਉਨਾਂ ਮੈਡੀਕਲ ਕਾਲਜ ਦੇ ਡਾਕਟਰਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਗੌਰਵਮਈ ਇਤਿਹਾਸ ਰਿਹਾ ਹੈ ਅਤੇ ਇਸ ਕਾਲਜ ਤੋਂ ਕਈ ਡਾਕਟਰ ਪੜ੍ਹ ਕੇ ਵਿਸ਼ਵ ਪ੍ਰਸਿੱਧ ਹੋਏ ਹਨ। ਉਨਾਂ ਦੱਸਿਆ ਕਿ ਹੁਣ ਤੱਕ ਪੀ.ਜੀ.ਆਈ. ਚੰਡੀਗੜ੍ਹ ਦੇ 9 ਡਾਇਰੈਕਟਰਾਂ ਵਿਚੋਂ 5 ਡਾਇਰੈਕਟਰ ਇਸ ਮੈਡੀਕਲ ਕਾਲਜ ਦੇ ਵਿਦਿਆਰਥੀ ਰਹੇ ਹਨ।

ਪ੍ਰੈਸ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਹੁਣ ਤੱਕ 60 ਲੱਖ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁਕੇ ਹਨ ਅਤੇ ਇਨਾਂ ਕਲੀਨਿਕਾਂ ਵਿੱਚ ਮਰੀਜਾਂ ਦੇ ਸਾਰੇ ਟੈਸਟ ਅਤੇ ਦਵਾਈ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨਾਂ ਕਿਹਾ ਕਿ ਜਲਦ ਹੀ ਸਿਹਤ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕਰ ਦਿੱਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮੈਡੀਕਲ ਕਾਲਜ ਤੇ ਹਸਪਤਾਲ ਨਿਕਟ ਭਵਿੱਖ ਵਿਚ ਮਰੀਜਾਂ ਲਈ ਹਰ ਤਰਾਂ ਦੀ ਵਿਸ਼ਵ ਪੱਧਰੀ ਸਿਹਤ ਸਹੂਲਤ ਨਾਲ ਲੈਸ ਹੋਣਗੇ ਅਤੇ ਮਰੀਜ਼ਾਂ ਨੂੰ ਕਿਸੇ ਵੀ ਸਿਹਤ ਸਹੂਲਤ ਲਈ ਹਸਪਤਾਲ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਨਾਂ ਕਿਹਾ ਕਿ ਹਸਪਤਾਲ ਦੇ ਅੰਦਰੋਂ ਹੀ ਮਰੀਜਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਹੋਣੀਆਂ ਚਾਹੀਦੀਆਂ ਹਨ ਅਤੇ ਉਨਾਂ ਨੂੰ ਦਵਾਈਆਂ ਅਤੇ ਟੈਸਟਾਂ ਲਈ ਬਾਹਰ ਨਹੀਂ ਜਾਣਾ ਪਵੇਗਾ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪ੍ਰਬੰਧਕੀ ਅਧਿਕਾਰੀਆਂ ਨਾਲ ਕੀਤੀ ਵਿਸਥਾਰਤ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਉਨਾਂ ਹਸਪਤਾਲ ਵਿਚ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਦੇ ਕਿਹਾ ਕਿ ਹਰੇਕ ਕੰਮ ਸਮਾਂ ਸੀਮਾ ਵਿਚ ਰਹਿ ਕੇ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵਤਾ ਵਿਚ ਕੋਈ ਕਸਰ ਨਾ ਛੱਡੀ ਜਾਵੇ।

ਸ: ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਕਿਹਾ ਕਿ ਮੈਡੀਕਲ ਕਾਲਜ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ ਨਵਾਂ ਪ੍ਰਬੰਧਕੀ ਬਲਾਕ ਉਸਾਰਨਡਾਕਟਰਾਂ ਲਈ ਨਵੇਂ ਘਰਨਰਸਿੰਗ ਕਾਲਜ ਨੂੰ ਵਾਤਾਵਅਨਕੂਲ ਕਰਨਮਲਟੀ ਲੈਵਲ ਪਾਰਕਿੰਗ ਨੂੰ ਚਾਲੂ ਕਰਨ,  ਬਲੱਡ ਬੈਂਕ ਨੂੰ ਵੱਡਾ ਕਰਨ ਅਤੇ ਹਸਪਤਾਲ ਵਿਚ ਡਾਕਟਰਾਂਸਟਾਫ ਤੇ ਮਰੀਜਾਂ ਲਈ ਤਿੰਨ ਕੰਟੀਨਾਂ ਬਨਾਉਣ ਦਾ ਐਲਾਨ ਵੀ ਕੀਤਾ। ਉਨਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਵੀ ਪ੍ਰੋਜੈਟ ਮੁਕੰਮਲ ਹੋ ਚੁੱਕੇ ਹਨਤੁਰੰਤ ਹੀ ਮੈਡੀਕਲ ਕਾਲਜ ਨੂੰ ਸੌਂਪੇ ਜਾਣ।  ਸਿਹਤ ਮੰਤਰੀ ਨੇ ਸਟੇਟ ਕੈਂਸਰ ਇੰਸਟੀਚਿਊਟ ਦੀ ਇਮਾਰਤ ਦਾ ਕੰਮ ਥੀਏਟਰ ਕੰਪਲੈਕਸਐਗਜਾਮੀਨੇਸ਼ਨ ਹਾਲਨਵੇਂ ਮੈਡੀਕਲ ਵਾਰਡਾਂਓ ਟੀ ਤੇ ਆਈ ਸੀ ਯੂ ਕੰਪਲੈਕਸਐਡਵਾਂਸ ਟਰੋਮਾ ਸੈਂਟਰਪੈਟ ਤੇ ਗਾਮਾ ਸਕੈਟ ਸੈਂਟਰ ਦੀ ਉਸਾਰੀ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।

ਇਸ ਤੋਂ ਪਹਿਲਾਂ ਸਿਹਤ ਮੰਤਰੀ ਵਲੋਂ ਸਿਵਲ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨਾਂ ਨੇ ਆਈ.ਸੀ.ਯੂਵਾਰਡਾਂ ਵਿੱਚ ਜਾ ਕੇ ਪ੍ਰਬੰਧ ਦੇਖੇ ਅਤੇ ਆਪਣੀ ਤਸੱਲੀ ਪ੍ਰਗਟਾਈ । ਇਸ ਮੌਕੇ ਉਨਾਂ ਵਲੋਂ ਮਰੀਜਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ।

ਇਸ ਮੌਕੇ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰਪ੍ਰਿੰਸੀਪਲ ਮੈਡੀਕਲ ਕਾਲਜ ਰਾਜੀਵ ਦੇਵਗਨਵਾਇਸ ਪ੍ਰਿੰਸੀਪਲ ਡਾ. ਜੇ.ਪੀ. ਅਤਰੀਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘਐਕਸੀਐਨ ਸ: ਚਰਨਦੀਪ ਸਿੰਘ,  ਸਿਵਲ ਸਰਜਨ ਡਾ ਵਿਜੈ ਕੁਮਾਰ ਤੋਂ ਇਲਾਵਾ ਹਸਪਤਾਲ ਵਿਚ ਕੰਮ ਕਰਵਾ ਰਹੇ ਸਾਰੇ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।