ਸਰਕਾਰੀ ਸਕੂਲਾਂ ਅੰਦਰ ਪ੍ਰੀ-ਪ੍ਰਾਇਮਰੀ ਵਿਚ ਬੱਚਿਆਂ ਦੇ ਦਾਖ਼ਲਿਆਂ ਲਈ ਮਾਪੇ ਉਤਸ਼ਾਹਿਤ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

Sorry, this news is not available in your requested language. Please see here.

*ਸੈਕੰਡਰੀ ਸਕੂਲਾਂ ਵਿਚ ਸਿਰਫ ਨਿੱਜੀ ਸਕੂਲਾਂ ਤੋਂ ਹਟ ਕੇ ਆਏ ਬੱਚੇ ਕੀਤੇ ਜਾ ਰਹੇ ਹਨ ਦਾਖ਼ਲ
*ਬੱਚਿਆਂ ਦੀ ਗਿਣਤੀ ਵਧਣ ਨਾਲ ਪ੍ਰੀ-ਪ੍ਰਾਇਮਰੀ ਕਾਡਰ ’ਚ ਸਿੱਧੀ ਭਰਤੀ ਅਤੇ ਤਰੱਕੀ ਦੇ ਵਧਣਗੇ ਮੌਕੇ
ਨਵਾਂਸ਼ਹਿਰ, 26 ਅਪ੍ਰੈਲ :
ਜਿਥੇ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦਾ ਵਿਸ਼ਵਾਸ ਵਧਣ ਨਾਲ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਣ ਲੱਗੀ ਹੈ, ਉਥੇ ਅਧਿਆਪਕਾਂ ਦੀਆਂ ਅਸਾਮੀਆਂ ’ਤੇ ਵੀ ਸਾਕਾਰਾਤਮਕ ਅਸਰ ਦਿਸਣ ਲੱਗਾ ਹੈ। ਮਾਪਿਆਂ ਵੱਲੋਂ ਵੱਡੇ ਬੱਚਿਆਂ ਦੇ ਨਾਲ-ਨਾਲ ਛੋਟੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਦੀ ਮੰਗ ਵਧਣ ਕਾਰਨ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਦਾ ਵੀ ਰੁਝਾਨ ਵਧਣ ਲੱਗਾ ਹੈ।
ਵੱਡੀਆਂ ਸ਼੍ਰੇਣੀਆਂ ਵਿਚ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਲੈ ਰਹੇ ਹਨ। ਇਨਾਂ ਦੇ ਮਾਪਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਛੋਟੇ ਬੱਚਿਆਂ ਨੂੰ ਉਹ ਅਲੱਗ ਨਹੀਂ ਭੇਜ ਸਕਦੇ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਸਕੂਲ ਮੁਖੀਆਂ ਨੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਛੋਟੇ ਬੱਚਿਆਂ ਲਈ ਵੀ ਜਮਾਤਾਂ ਸ਼ੁਰੂ ਕਰਨ ਦਾ ਸੁਝਾਅ ਸਿੱਖਿਆ ਵਿਭਾਗ ਨੂੰ ਦਿੱਤਾ ਸੀ।
ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜਿਹੜੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਪ੍ਰੀ-ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਕੇਵਲ ਨਿੱਜੀ ਸਕੂਲਾਂ ਤੋਂ ਹਟ ਕੇ ਆਏ ਬੱਚਿਆਂ ਦਾ ਦਾਖ਼ਲਾ ਹੀ ਕਰਨਗੇ। ਕਿਸੇ ਵੀ ਸਰਕਾਰੀ ਸਕੂਲ ਵਿਚ ਪਹਿਲਾਂ ਤੋਂ ਦਾਖ਼ਲ ਬੱਚੇ ਨੂੰ ਸੀਨੀਅਰ ਸੈਕੰਡਰੀ ਜਾਂ ਹਾਈ ਸਕੂਲ ਦਾਖ਼ਲ ਨਹੀਂ ਕੀਤਾ ਜਾਵੇਗਾ। ਇਨਾਂ ਵਿਚ ਨਿੱਜੀ ਸਕੂਲ ਤੋਂ ਹਟ ਕੇ ਆਏ ਜਾਂ ਨਿੱਜੀ ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਪੜਨ ਵਾਲੇ ਬੱਚਿਆਂ ਨੂੰ ਹੀ ਇਨਾਂ ਸਕੂਲਾਂ ਵਿਚ ਦਾਖ਼ਲਾ ਦਿੱਤਾ ਜਾਵੇਗਾ।
ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਬੱਚਿਆਂ ਦੀ ਗਿਣਤੀ ਵਧਣ ਨਾਲ ਹੀ ਭਵਿੱਖ ਵਿਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਹਿਮਰੀ ਕਾਡਰ ਦੀਆਂ ਅਸਾਮੀਆਂ ਦੀ ਗਿਣਤੀ ਵੀ ਵਧਣ ਦੇ ਸ਼ੁੱਭ ਸੰਕੇਤ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿਚ ਕੰਮ ਕਰ ਰਹੇ ਹਜ਼ਾਰਾਂ ਸਿੱਖਿਆ ਕਰਮੀਆਂ, ਈ. ਜੀ. ਐੱਸ/ਐੱਸ. ਟੀ. ਆਰ/ਏ. ਆਈ. ਈ ਵਲੰਟੀਅਰਾਂ ਨੂੰ ਬੱਚਿਆਂ ਦੀ ਗਿਣਤੀ ਵਧਣ ਕਾਰਨ ਵਧਣ ਵਾਲੀਆਂ ਪ੍ਰੀ-ਪ੍ਰਾਇਮਰੀ ਪੋਸਟਾਂ ਲਈ ਅਪਲਾਈ ਕਰਨ ਦਾ ਮੌਕਾ ਮਿਲੇਗਾ।
ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਪ੍ਰਮੋਦ ਭਾਰਤੀ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚੋਂ ਕੋਈ ਵੀ ਵਿਦਿਆਰਥੀ ਸੈਕੰਡਰੀ ਸਕੂਲਾਂ ਵਿਚ ਦਾਖ਼ਲ ਨਹੀਂ ਕੀਤਾ ਜਾ ਰਿਹਾ। ਇਸ ਸਬੰਧੀ ਉਨਾਂ ਕਿਹਾ ਕਿ ਅਧਿਆਪਕਾਂ ਨੂੰ ਸ਼ਰਾਰਤੀ ਅਤੇ ਮੌਕਾਪ੍ਰਸਤ ਅਨਸਰਾਂ ਵੱਲੋਂ ਵਰਗਲਾਇਆ ਜਾ ਰਿਹਾ ਹੈ ਤਾਂ ਜੋ ਸਿੱਖਿਆ ਵਿਭਾਗ ਦੀ ਹਰਮਨਪਿਆਰੀ ਹੋ ਰਹੀ ਦਾਖ਼ਲਾ ਮੁਹਿੰਮ ਨੂੰ ਢਾਹ ਲਾਈ ਜਾ ਸਕੇ ਅਤੇ ਮਾਪਿਆਂ ਦਾ ਧਿਆਨ ਸਰਕਾਰੀ ਸਕੂਲਾਂ ਵੱਲੋਂ ਹਟਾਇਆ ਜਾ ਸਕੇ।
ਉਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ, ਵਿਸ਼ੇਸ਼ਤਾਵਾਂ ਅਤੇ ਸਮਾਰਟ ਕਲਾਸ ਰੂਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਮਾਪਿਆਂ ਵੱਲੋਂ ਸਕੂਲਾਂ ਵਿਚ ਆ ਕੇ ਸਕੂਲਾਂ ਨੂੰ ਪ੍ਰਤੱਖ ਰੂਪ ਵਿਚ ਦੇਖਿਆ ਜਾ ਰਿਹਾ ਹੈ। ਮਿਹਨਤੀ ਸਟਾਫ, ਅੰਗਰੇਜ਼ੀ ਮਾਧਿਅਮ, ਗੁਣਾਤਮਿਕ ਸਿੱਖਿਆ, ਸਰਕਾਰੀ ਸਹੂਲਤਾਂ ਦੇ ਕਾਰਨ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾਉਣ ਦਾ ਮਨ ਬਣਾ ਚੁੱਕੇ ਹਨ। ਬੱਚੇ ਵੱਲੋਂ ਘਰ ਦੇ ਨੇੜਲੇ ਸਰਕਾਰੀ ਸਕੂਲ ਵਿਚ ਮਿਲਦੀਆਂ ਸਹੂਲਤ ਅਤੇ ਮਿਆਰੀ ਸਿੱਖਿਆ ਦ ਲਾਭ ਲੈਣ ਲਈ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦਾ ਦਾਖ਼ਲਾ ਵਿਭਾਗ ਦੀ ਦਾਖ਼ਲਾ ਮੁਹਿੰਮ ਨੂੰ ਬੁਲੰਦੀਆਂ ’ਤੇ ਲੈ ਜਾਵੇਗਾ।