ਬਿਹਤਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਕੀਤੇ ਸਨਮਾਨਿਤ।
ਬਰਨਾਲਾ, 4 ਨਵੰਬਰ,-ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵੱਲੋਂ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕਰਨ ਲਈ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦਿਵਸ ਮਨਾਇਆ ਗਿਆ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ,ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਮਿਲਣੀ ਦੇ ਦੂਜੇ ਦਿਨ ਵੀ ਜਿਲ੍ਹੇ ਦੇ ਸਮੂਹ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਮਾਪਿਆਂ ਨਾਲ ਮੀਟਿੰਗ ਕੀਤੀ ਗਈ।ਪਹਿਲੇ ਦਿਨ ਦੀ ਮਿਲਣੀ ਵਿੱਚ ਸ਼ਿਰਕਤ ਨਾ ਕਰ ਸਕਣ ਵਾਲੇ ਮਾਪਿਆਂ ਅਤੇ ਵਿਦਿਆਰਥੀਆਂ ਨੇ ਦੂਜੇ ਦਿਨ ਦੀ ਮਿਲਣੀ ਵਿੱਚ ਆਨਲਾਈਨ ਤਰੀਕੇ ਨਾਲ ਅਤੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਪਹੁੰਚ ਕੇ ਸ਼ਿਰਕਤ ਕੀਤੀ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਮਹੀਨੇ 11 ਨਵੰਬਰ ਤੋਂ ਪਹਿਲੀ ਤੋ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸ਼ੁਰੂ ਹੋ ਰਹੇ ਪੰਜਾਬ ਅਚੀਵਮੈਂਟ ਸਰਵੇਖਣ ਮੁਲਾਂਕਣ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਪਹਿਲੇ ਮੁਲਾਕਣਾਂ ਦੌਰਾਨ ਵਿਦਿਆਰਥੀਆਂ ਵੱਲੋਂ ਵਿਖਾਈ ਕਾਰਗੁਜ਼ਾਰੀ ਤੋਂ ਮਾਪਿਆਂ ਨੂੰ ਜਾਣੂ ਕਰਵਾਉਣ ਦੇ ਮਨੋਰਥ ਨਾਲ ਮਾਪੇ ਅਧਿਆਪਕ ਮਿਲਣੀ ਦਾ ਪ੍ਰਬੰਧ ਕੀਤਾ ਗਿਆ।ਮਿਲਣੀ ਦੌਰਾਨ ਮਾਪਿਆਂ ਨੂੰ ਇਸ ਮਹੀਨੇ ਹੋਣ ਵਾਲੇ ਮੁਲਾਂਕਣ ਦੌਰਾਨ ਆਪਣੇ ਬੱਚਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।ਅਧਿਕਾਰੀਆਂ ਅਤੇ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਸਕੂਲਾਂ ਵੱਲੋਂ ਟੈਲੀਵਿਜ਼ਨ, ਸੋਸ਼ਲ ਮੀਡੀਆ ਦੇ ਹੋਰ ਸਾਧਨਾਂ ਬਾਰੇ ਕਰਵਾਈ ਜਾ ਰਹੀ ਪੜ੍ਹਾਈ ਅਤੇ ਉਪਲਬਧ ਕਰਵਾਈ ਜਾ ਰਹੀ ਪੜ੍ਹਨ ਸਮੱਗਰੀ ਅਤੇ ਵਰਕਸ਼ੀਟਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮਿਲਣੀ ਦੌਰਾਨ ਬਿਹਤਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਜਿਲ੍ਹਾ ਮੈਂਟਰ ਸ੍ਰੀ ਹਰੀਸ਼ ਬਾਂਸਲ ਪ੍ਰਿੰਸੀਪਲ,ਸ੍ਰ ਅਮਨਿੰਦਰ ਸਿੰਘ, ਸ੍ਰੀ ਕਮਲਦੀਪ ਅਤੇ ਪੜ੍ਹੋ ਪੰਜਾਬ ਦੇ ਜਿਲ੍ਹਾ ਕੋ-ਆਰਡੀਨੇਟਰ ਸ੍ਰ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਡੀ.ਐਮ,ਬੀ ਐਮ,ਸੀ.ਐਮ.ਟੀ ਅਤੇ ਬੀ ਐਮ ਟੀਜ਼ ਵੱਲੋਂ ਮਿਲਣੀ ਦੇ ਸੰਚਾਲਨ ਵਿੱਚ ਸਹਾਇਤਾ ਕਰਨ ਦੇ ਨਾਲ ਨਾਲ ਵਿਭਾਗੀ ਐਪ ਜਰੀਏ ਡਾਟਾ ਉੱਚ ਅਧਿਕਾਰੀਆਂ ਤੱਕ ਵੀ ਪਹੁੰਚਦਾ ਕੀਤਾ ਗਿਆ ਹੈ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਨੇ ਦੱਸਿਆ ਕਿ ਮਿਲਣੀ ਦਾ ਮੁੱਖ ਮਨੋਰਥ ਵਿਦਿਆਰਥੀਆਂ ਦੀ ਵਿੱਦਿਅਕ ਤਰੱਕੀ ਅਤੇ ਸਿਹਤ ਤੰਦਰੁਸਤੀ ਹੈ।ਮਿਲਣੀ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ੍ਹ ਧਿਆਨ ਦੇਣ ਦੇ ਨਾਲ ਨਾਲ ਕੋਰੋਨਾ ਸਾਵਧਾਨੀਆਂ ਦੇ ਪਾਲਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।

हिंदी





