ਸਰਕਾਰੀ ਸਕੂਲ ਰੋਪੜ ਲੜਕੇ ‘ਚ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ ਨਾਟਕ ਦੇ ਪੇਸ਼ਕਾਰੀ

Sorry, this news is not available in your requested language. Please see here.

ਸਰਕਾਰੀ ਸੀਨੀ. ਸੈਕੰ. ਸਕੂਲ ਰੋਪੜ ਲੜਕੇ ‘ਚ ਅਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ ਨਾਟਕ ਦੇ ਪੇਸ਼ਕਾਰੀ

ਰੂਪਨਗਰ, 7 ਸਤੰਬਰ:

ਅੱਜ ਸਰਕਾਰੀ ਸੀਨੀ.ਸੈਕੰ ਸਕੂਲ ਲੜਕੇ ਰੂਪਨਗਰ ਵਿਖੇ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਅਧੀਨ ਨਾਟਕ ਕਰਵਾਇਆ ਗਿਆ।

ਇਸ ਪ੍ਰੋਗਰਾਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੂੰ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਪੂਰੇ ਹੋਣ ਖੁਸ਼ੀ ਵਿੱਚ ਲੋਕਾਈ ਕਲਾਂ ਕੇਂਦਰ ਦੇ ਕਲਾਕਾਰਾਂ ਵੱਲੋਂ ਸਕੂਲ ਦੇ ਸਟਾਫ ਮੈਂਬਰਾਂ ਨਾਲ ਸਾਂਝੇ ਤੌਰ ‘ਤੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਦੀ ਆਜ਼ਾਦੀ ਦੇ ਸਬੰਧ ਵਿੱਚ ਇੱਕ ਨਾਟਕ ਪੇਸ਼ ਕੀਤਾ ਗਿਆ। ਜਿਸ ਦਾ ਉਦੇਸ਼ ਸਾਡੇ ਦੇਸ਼ ਦੀ ਆਜ਼ਾਦੀ ਸੁਤੰਤਰਤਾ ਸੰਗਰਾਮੀਆਂ ਅਤੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ ਸੀ।

ਸਮਾਗਮ ਦਾ ਮੁੱਖ ਉਦੇਸ਼ ਇਹ ਸੁਨਿਸ਼ਚਿਤ ਕਰਨਾ ਸੀ ਕਿ ਵਿਦਿਆਰਥੀਆਂ ਨੂੰ ਸੁਤੰਤਰਤਾ ਅੰਦੋਲਨ ਦੇ ਗੌਰਵਮਈ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣ ਕੇ ਜਜ਼ਬੇ ਤੇ ਹੌਂਸਲੇ ਨਾਲ ਜ਼ਿੰਦਗੀ ਵਿੱਚ ਹਰ ਮੁਸ਼ਕਿਲ ਦਾ ਸਾਹਮਣਾ ਕਰ ਸਕੇ।

ਇਸ ਦੇ ਵਿੱਚ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਸਮੇਂ ਦੇ ਹਲਾਤਾਂ ਨੂੰ ਅਤੇ ਉਨ੍ਹਾਂ ਵਲੋਂ ਕੀਤੇ ਗਏ ਸੰਘਰਸ਼ਾਂ ਨੂੰ ਯਾਦ ਕਰਵਾਇਆ ਗਿਆ। ਆਜ਼ਾਦੀ ਘੁਲਾਟੀਆਂ ਨੇ ਕਿੰਨਾਂ ਹਲਾਤਾਂ ਦਾ ਸਾਹਮਣਾ ਕਰਕੇ ਸਾਨੂੰ ਇਹ ਸੁੱਖ ਦੀ ਜੀਵਨ ਬਤੀਤ ਕਰਨ ਦਾ ਮੌਕਾ ਦਿੱਤਾ। ਵਿਦਿਆਰਥਆਂ ਨੂੰ ਦੇਸ਼ ਦੇ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਆਪਣੇ ਜੀਵਨ ਵਿੱਚ ਉੱਚੀਆਂ ਉਪਲੱਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਲੋਕਾਈ ਕਲਾਂ ਕੇਂਦਰ ਦੇ ਮੁੱਖੀ ਡਾ. ਅਮਨ ਭੋਗਲ, ਉਨ੍ਹਾਂ ਦੀ ਟੀਮ ਮੈਂਬਰ ਜਸਵੀਰ ਸਿੰਘ, ਅਮਨਦੀਪ ਸਿੰਘ, ਗੋਲੂ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।