ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਐਤਵਾਰ ਨੂੰ ਵੀ ਖੁੱਲ਼ਣਗੇ ਜ਼ਿਲੇ ਦੇ ਸਮੂਹ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਜਿਲ੍ਹੇ ਦੇ 21 ਸੇਵਾ ਕੇਂਦਰ 28 ਫਰਵਰੀ ਨੂੰ ਵੀ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਖੁੱਲ੍ਹੇ ਰਹਿਣਗੇ
ਤਰਨਤਾਰਨ, 27 ਫਰਵਰੀ : 
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ  ਨੇ ਜਾਣਕਾਰੀ ਦਿੰਦਿਆਂ  ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜਿਲ੍ਹੇ ਦੇ ਸਮੂਹ 21 ਸੇਵਾ ਕੇਂਦਰ 28 ਫਰਵਰੀ, ਦਿਨ ਐਤਵਾਰ ਨੂੰ ਵੀ ਸਵੇਰੇ 09 ਤੋਂ ਸ਼ਾਮ 05 ਵਜੇ ਤੱਕ ਖੁਲ੍ਹੇ ਰਹਿਣਗੇ, ਜਿਸ ਦਾ ਜ਼ਿਲੇ ਦੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਈ-ਕਾਰਡ ਹੋਣਾ ਜ਼ਰੂਰੀ ਹੈ, ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ 05 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸੁਵਿਧਾ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਆਪਣੇ ਇਹ ਈ-ਕਾਰਡ ਬਣਵਾਉਣੇ ਯਕੀਨੀ ਬਣਾਉਣ।
ਉਹਨਾਂ ਕਿਹਾ ਕਿ ਇਹ ਸਹੂਲਤ ਸੇਵਾ ਕੇਂਦਰਾਂ ਤੋਂ ਇਲਾਵਾ ਜ਼ਿਲ੍ਹਾ ਤਰਨ ਤਾਰਨ ਦੇ 200 ਕਾਮਨ ਸਰਵਿਸ ਸੈਂਟਰਾਂ ਅਤੇ 8 ਮਾਰਕੀਟ ਕਮੇਟੀਆਂ ਵਿੱਚ ਵੀ ਉਪਲੱਬਧ ਹੈ।ਉਹਨਾਂ ਨੇ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਕਾਮਨ ਸਰਵਿਸ ਸੈਂਟਰਾਂ ਜਾਂ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।