ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਿਸਾਨ 15 ਅਗਸਤ ਤੱਕ ਕਰ ਸਕਣਗੇ ਅਪਲਾਈ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

Sorry, this news is not available in your requested language. Please see here.

5 ਲੱਖ ਰੁਪੈ ਤੱਕ ਦੇ ਮੁਫਤ ਇਲਾਜ ਦੀ ਮਿਲਦੀ ਹੈ ਸਹੂਲਤ
ਗੁਰਦਾਸਪੁਰ, 9 ਅਗਸਤ 2021 ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪੈ ਤੱਕ ਦੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਸਾਨਾਂ ਵਾਸਤੇ 15 ਅਗਸਤ ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵਲੋਂ ਸਾਲ 2020-21 ਦੌਰਾਨ ਇਸ ਸਕੀਮ ਤਹਿਤ ਆਪਣੀ ਇਨਰੋਲਮੈਂਟ ਨਹੀਂ ਕਰਵਾਈ ਗਈ, ਉਹ ਕਿਸਾਨ 15 ਅਗਸਤ 2021 ਤੱਕ ਆਪਣੀ ਤੇ ਆਪਣੇ ਪਰਿਵਾਰ ਦੀ ਇਨਰੋਲਮੈਂਟ ਕਰਵਾ ਸਕਦੇ ਹਨ। ਇਸ ਯੋਜਨਾ ਬਾਰੇ ਹੋਰ ਜਾਣਕਾਰੀ ਟੋਲ ਫ੍ਰੀ ਨੰਬਰ 104 ਤੋਂ ਜਾਂ ਮੰਡੀ ਬੋਰਡ ਦੀ ਵੈਬਸਾਇਟ www.mandiboard.nic.in ਤੋਂ ਲਈ ਜਾ ਸਕਦੀ ਹੈ ।
ਉਨ੍ਹਾਂ ਕਿਹਾ ਕਿ 1-10-2020 ਤੋਂ ਬਾਅਦ ਵੇਚੀ ਫਸਲ ਤੋਂ ਪ੍ਰਾਪਤ ‘ਜੇ’ ਫਾਰਮ ਧਾਰਕ ਜਾਂ ਖੰਡ ਮਿੱਲਾਂ ਨੂੰ ਵੇਚੇ ਕਮਾਦ ਦੀ ਗੰਨਾ ਤੋਲ ਪਰਚੀ ਧਾਰਕ ਕਿਸਾਨ ਇਸਦਾ ਲਾਭ ਲੈ ਸਕਦੇ ਹਨ ਅਤੇ ਇਸ ਲਈ ਉਹ ਮਾਰਕੀਟ ਕਮੇਟੀਆਂ ਦੇ ਦਫਤਰ ਵਿਖੇ ਵੀ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਕ ਪਰਿਵਾਰ ਵਿਚ ਘਰ ਦੇ ਮੁਖੀ ਕਿਸਾਨ, ਪਤੀ-ਪਤਨੀ, ਮਾਤਾ-ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਤੇ ਉਸ਼ਦੇ ਨਬਾਲਿਗ ਬੱਚੇ, ਵਿਧਵਾ ਨੂੰਹ ਤੇ ਉਸਦੇ ਨਬਾਲਿਗ ਬੱਚੇ ਲਾਭ ਲੈਣ ਦੇ ਹੱਕਦਾਰ ਹਨ।
ਉਨ੍ਹਾਂ ਪਿਛਲੇ ਸਾਲ ਇਸ ਯੋਜਨਾ ਤਹਿਤ ਇਨਰੋਲਮੈਂਟ ਕਰਵਾਉਣ ਤੋਂ ਵਾਂਝੇ ਰਹਿਣ ਵਾਲੇ ਕਿਸਾਨਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਦਿੱਤੇ ਇਸ ਸੁਨਹਿਰੇ ਮੌਕੇ ਦਾ ਲਾਭ ਜ਼ਰੂਰ ਲੈਣ।