ਸਵੀਪ ਟੀਮ ਵਲੋਂ ਵੱਖ-ਵੱਖ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਕਰਵਾਈਆਂ ਗਈਆਂ ਗਤੀਵਿਧੀਆਂ

Sorry, this news is not available in your requested language. Please see here.

ਅੰਮ੍ਰਿਤਸਰ 9 ਨਵੰਬਰ: 

ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਸਕੂਲ ਆਫ਼ ਐਮੀਨੈਂਸ ਮਾਲਰੋਡਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੈਬ ਵਾਲੀਸਰਕਾਰੀ ਹਾਈ ਸਕੂਲ ਭੀਲੋਵਾਲਸਰਕਾਰੀ ਹਾਈ ਸਕੂਲ ਸੈਦਪੁਰ ਅਤੇ ਹੋਰ ਵੱਖ-ਵੱਖ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਿੱਧਾਪੇਂਟਿੰਗ ਮੁਕਾਬਲੇਮਹਿੰਦੀ ਮੁਕਾਬਲੇਰੰਗੋਲੀ ਮੁਕਾਬਲੇ ਆਦਿ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਆਦਰਸ਼ ਸ਼ਰਮਾ ਨੋਡਲ ਅਫ਼ਸਰ ਅੰਮ੍ਰਿਤਸਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਵਲੋਂ ਕਰਵਾਏ ਗਏ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ ਹਨ ਅਤੇ ਆਪਣੇ ਵੋਟ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਬੋਲੀਆਂ ਵੀ ਤਿਆਰ ਕਰਵਾਈਆਂ ਗਈਆਂ ਹਨ ਅਤੇ ਨਵੇਂ ਬਣਨ ਵਾਲੇ ਵੋਟਰਾਂ ਨੂੰ ਵੋਟ ਬਣਾਉਣ ਲਈ ਸਹੁੰ ਵੀ ਚੁਕਾਈ ਗਈ ਹੈ। ਉਨਾਂ ਦੱਸਿਆ ਕਿ ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਸ੍ਰੀਮਤੀ ਜੋਤੀ ਬਾਲਾਸ੍ਰੀਮਤੀ ਰਮਨ ਕਾਲੀਆਸ੍ਰੀਮਤੀ ਮਨਿੰਦਰ ਕੌਰਸ੍ਰੀ ਸੰਜੈ ਕੁਮਾਰਸ੍ਰੀਮਤੀ ਬਿੰਦੂ ਤੋਂ ਇਲਾਵਾ ਹੋਰ ਵੀ ਅਧਿਆਪਕ ਹਾਜ਼ਰ ਸਨ।

ਮਿਸ ਆਦਰਸ਼ ਸ਼ਰਮਾ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਗਤੀਵਿਧੀਆਂ ਵਿੱਚ ਭਾਗ ਲਿਆ ਜਾ ਰਿਹਾ ਹੈ ਅਤੇ ਵੋਟ ਬਣਾਉਣ ਸਬੰਧੀ ਸਲੋਗਨ ਵੀ ਤਿਆਰ ਕੀਤੇ ਗਏ ਹਨ।