ਰੂਪਨਗਰ, 2 ਅਕਤੂਬਰ 2024
ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਯੋਗ ਅਗਵਾਈ ਹੇਠ ਸਵੱਛਤਾ ਹੀ ਸੇਵਾ ਮਿਸ਼ਨ 2024 ਦੇ ਥੀਮ “ਸੁਭਾਅ ਸਵੱਛਤਾ, ਸੰਸਕਾਰ ਸਵੱਛਤਾ” ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ ਅੱਜ ਇੱਕ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਜਿਸ ਤਹਿਤ ਸਿਵਲ ਹਸਪਤਾਲ ਦੇ ਵੱਖ-ਵੱਖ ਬਲਾਕਾਂ ਨੂੰ ਸਾਫ ਕੀਤਾ ਗਿਆ। ਇਸ ਸਫਾਈ ਮੁਹਿੰਮ ਵਿੱਚ ਵਿਸ਼ੇਸ਼ ਤੌਰ ਤੇ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਨੇ ਹਿੱਸਾ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਰੂਪਨਗਰ ਵੱਲੋਂ ਸਵੱਛਤਾ ਹੀ ਸੇਵਾ ਮਿਸ਼ਨ 2024 ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਹਨ ਅਤੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਹੈ।
ਸਿਵਲ ਸਰਜਨ ਨੇ ਕਿਹਾ ਕਿ ਆਸ ਪਾਸ ਸਫਾਈ ਰੱਖਣ ਨਾਲ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ ਅਤੇ ਇਹ ਸਾਡਾ ਇਖਲਾਕੀ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਸ਼ੁੱਧ ਰੱਖਣ ਦੇ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ।
ਉਨ੍ਹਾਂ ਕਿਹਾ ਕਿ “ਜਿੱਥੇ ਹੈ ਸਫਾਈ, ਉੱਥੇ ਹੈ ਖੁਦਾਈ” ਦੀ ਕਹਾਵਤ ਮੁਤਾਬਕ ਇਹ ਜਰੂਰੀ ਹੈ ਕਿ ਇੱਕ ਤੰਦਰੁਸਤ ਮਨ ਅਤੇ ਤੰਦਰੁਸਤ ਸਰੀਰ ਦੀ ਹੋਣ ਦੇ ਲਈ ਸਾਡਾ ਘਰ ਸਾਡਾ ਆਲਾ ਦੁਆਲਾ ਅਤੇ ਸਾਡਾ ਕੰਮ ਕਰਨ ਦਾ ਸਥਾਨ ਸਾਫ ਸੁਥਰਾ ਹੋਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਵੱਖ-ਵੱਖ ਵਾਰਡਾਂ ਵਿੱਚ ਸਾਫ ਸਫਾਈ ਸਬੰਧੀ ਕੀਤੀ ਗੀਆਂ ਗਤੀਵਿਧੀਆਂ ਦਾ ਜਾਇਜ਼ਾ ਵੀ ਲਿਆ ਗਿਆ।
ਇਸ ਸਫਾਈ ਮੁਹਿੰਮ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਰੂਪਨਗਰ ਡਾ. ਬਲਦੇਵ ਸਿੰਘ, ਐਸਐਮਓ ਰੂਪਨਗਰ ਡਾ. ਝਾਂਡੀਆਂ, ਡਾ.ਅਮਰਜੀਤ ਸਿੰਘ, ਬਲੱਡ ਸੈਂਟਰ ਰੂਪਨਗਰ ਤੋਂ ਅਮਨਦੀਪ, ਸਰਬਜੀਤ ਸਿੰਘ,ਅੰਮ੍ਰਿਤਪਾਲ ਸਿੰਘ, ਸੁਨੀਤਾ ਦੇਵੀ ਨਰਸਿੰਗ ਸਿਸਟਰ, ਸੁਰਿੰਦਰ ਕੌਰ ਨਰਸਿੰਗ ਸਿਸਟਰ, ਅਮਰਜੀਤ ਕੌਰ ਨਰਸਿੰਗ ਸਿਸਟਰ ਅਤੇ ਸਿਵਲ ਹਸਪਤਾਲ ਰੂਪਨਗਰ ਦਾ ਪੈਰਾਮੈਡੀਕਲ ਸਟਾਫ ਹਾਜ਼ਰ ਸੀ।

हिंदी






