ਫਾਜ਼ਿਲਕਾ 14 ਸਤੰਬਰ 2021
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦਸਿਆ ਹੈ ਕਿ ਫਾਜ਼ਿਲਕਾ ਜ਼ਿਲੇ੍ਹ ਵਿੱਚ ਪਰਾਲੀ ਦੇ ਪ੍ਰਬੰਧਨ ਲਈ 2890 ਅਧੁਨਿਕ ਸੰਦ ਹਨ।ਉਨ੍ਹਾਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰੁਧ ਤਿਵਾੜੀ ਨਾਲ ਹੋਈ ਵੀਡੀਓ ਕਾਨਫਰੰਸ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਖੇਤੀ ਸੰਦਾ ਦੀ ਵਰਤੋਂ ਕਰਕੇ ਪਰਾਲੀ ਦਾ ਬਿਨ੍ਹਾਂ ਸਾੜੇ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਨ।ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਾਸ਼ਤ ਵਾਲੇ ਪਿੰਡਾਂ ਵਿੱਚ ਕੈਂਪ ਲਗਾਏ ਜਾਣ ਜਿਥੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਧੁਨਿਕ ਤਕਨੀਕਾ ਦੀ ਜਾਣਕਾਰੀ ਦੇ ਨਾਲ-ਨਾਲ ਨਵੀਆਂ ਮਸ਼ੀਨਾਂ ਦਾ ਡੈਮੋ ਵੀ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾ ਦੇ ਮੱਦੇਨਜਰ ਨਿਰਦੇਸ਼ ਦਿੱਤੇ ਕਿ ਸਹਿਕਾਰੀ ਸਭਾਵਾਂ ਪਰਾਲੀ ਪ੍ਰਬੰਧਨ ਵਾਲੀਆਂ ਉਹ ਮਸ਼ੀਨਾ ਜਿਸ ਤੇ ਸਰਕਾਰ ਨੇ 80 ਫੀਸਦੀ ਸਬਸਿਡੀ ਦਿੱਤੀ ਹੈ ਉਹ ਛੋਟੇ ਤੇ ਸਿਮਾਤ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਕਿਰਾਏ ਤੇ ਵਰਤੋ ਲਈ ਉਪਲਬੱਧ ਕਰਵਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ੍ਹ ਦੇ 280 ਪਿੰਡਾਂ ਵਿੱਚ ਝੋਨੇ ਬਾਸਮਤੀ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਜ਼ਿਲੇ੍ਰ੍ਹ ਵਿੱਚ ਇਸ ਅਧੀਨ 102302 ਹੈਕਟੇਅਰ ਰਕਬਾ ਹੈ।
ਇਸ ਮੌਕੇ ਖੇਤੀਬਾੜੀ ਅਧਿਕਾਰੀ ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ 15 ਸਤੰਬਰ ਤੋਂ 15 ਅਕਤੂਬਰ ਤੱਕ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੁਖਪਾਲ ਸਿੰਘ ਵੀ ਹਾਜ਼ਰ ਸਨ।

हिंदी






